07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਨੈਸ਼ਨਲ ਗਰੀਨ ਟਿ੍ਬਿਊਨਲ ਦੇ ਮੈਂਬਰ ਜਸਟਿਸ ਡਾ. ਅਫਰੋਜ਼ ਅਹਿਮਦ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਅਜੀਤ ਡੈਸਕ 01-02-2026
ਫਗਵਾੜਾ, 31 ਜਨਵਰੀ (ਹਰਜੋਤ ਸਿੰਘ ਚਾਨਾ)-ਨੈਸ਼ਨਲ ਗਰੀਨ ਟਿ੍ਬਿਊਨਲ ਦੇ (ਪਿ੍ੰਸੀਪਲ ਬੈਂਚ) ਮੈਂਬਰ ਜਸਟਿਸ ਡਾ. ਅਫਰੋਜ ਅਹਿਮਦ ਅੱਜ ਫਗਵਾੜਾ ਪੁੱਜੇ ਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਾਤਾਵਰਨ ਦੀ ਸੁਰੱਖਿਆ ਲਈ ਹੋਰ ਅਸਰਦਾਰ ਢੰਗ ਨਾਲ ਕਦਮ ਚੁੱਕਣ ਦਾ ਸੱਦਾ ਦਿੱਤਾ | ਉਨ੍ਹਾਂ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਸਮੀਖਿਆ ਕੀਤੀ ਤੇ ਕਿਹਾ ਕਿ ਵਾਤਾਵਰਨ ਸਾਡੀ ਸਭ ਦੀ ਸਾਂਝੀ ਵਿਰਾਸਤ ਹੈ ਜਿਸ ਦੀ ਹਵਾ, ਪਾਣੀ ਤੇ ਆਵਾਜ਼ ਪ੍ਰਦੂਸ਼ਣ ਤੋਂ ਬਚਾਅ ਕਰਕੇ ਇਸਦੀ ਸਾਂਭ ਸੰਭਾਲ ਲਈ ਮਿਲ ਕੇ ਯਤਨ ਕੀਤੇ ਜਾਣੇ ਚਾਹੀਦੇ ਹਨ | ਉਨ੍ਹਾਂ ਫਗਵਾੜਾ ਵਿਖੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਨ ਪਲਾਨ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਸਾਂਭ ਸੰਭਾਲ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਦਾ ਲਗਾਤਾਰ ਡਿਗਣਾ ਚਿੰਤਾ ਦਾ ਵਿਸ਼ਾ ਹੈ ਜਿਸ ਲਈ ਸਾਨੂੰ ਸਭ ਨੂੰ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣਾ ਦੇ ਨਾਲ ਨਾਲ ਬੱਚਿਆਂ ਨੂੰ ਜਲ ਸੁਰੱਖਿਆ ਬਾਰੇ ਜਾਗਰੂਕ ਕਰਨ ਦੀ ਲੋੜ ਹੈ | ਮੈਂਬਰ ਨੈਸ਼ਨਲ ਗਰੀਨ ਟਿ੍ਬਿਊਨਲ ਨੇ ਕਪੂਰਥਲਾ ਜ਼ਿਲ੍ਹੇ ਵਿਚ ਸੀਵਰੇਜ ਦੇ ਸਾਫ਼ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤੇ ਜਾਣ ਉੱਪਰ ਤਸੱਲੀ ਦਾ ਪ੍ਰਗਟਾਵਾ ਕੀਤਾ | ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹਾ ਕਪੂਰਥਲਾ ਦੀਆਂ ਨਗਰ ਨਿਗਮਾਂ ਕਪੂਰਥਲਾ ਤੇ ਫਗਵਾੜਾ, ਨਗਰ ਕੌਂਸਲ ਸੁਲਤਾਨਪੁਰ ਲੋਧੀ ਤੇ ਨਗਰ ਪੰਚਾਇਤਾਂ ਨਡਾਲਾ, ਢਿਲਵਾਂ, ਭੁਲੱਥ ਤੇ ਬੇਗੋਵਾਲ ਵਿਖੇ ਕੂੜੇ ਦੇ ਯੋਗ ਨਿਪਟਾਰੇ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਪਿੰਡਾਂ ਵਿਚ ਪਾਣੀ ਦੀ ਸੰਭਾਲ, ਕੂੜੇ ਦੇ ਨਿਪਟਾਰੇ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 90 ਪਿੰਡਾਂ ਵਿਚ ਕੂੜੇ ਦੀ ਸਮੱਸਿਆ ਦੇ ਨਿਪਟਾਰੇ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਸ ਤੋਂ ਇਲਾਵਾ ਥਾਪਰ ਮਾਡਲ ਤਹਿਤ ਛੱਪੜਾਂ ਦਾ ਨਿਰਮਾਣ ਕਰਕੇ ਪਾਣੀ ਨੂੰ ਸਾਫ਼ ਕੀਤਾ ਜਾ ਰਿਹਾ ਹੈ | ਡਾ. ਅਹਿਮਦ ਨੇ ਉਦਯੋਗਾਂ ਵੱਲੋਂ ਕੀਤੇ ਜਾਂਦੇ ਪ੍ਰਦੂਸ਼ਣ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕਰਦਿਆਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਉਦਯੋਗਾਂ ਵਿਚ ਪ੍ਰਦੂਸ਼ਣ ਚੈੱਕ ਯੰਤਰ ਲਗਾਏ ਜਾਣਾ ਯਕੀਨੀ ਬਣਾਉਣ | ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਤੇ ਨਿੱਜੀ ਹਸਪਤਾਲਾਂ ਅੰਦਰ ਬਾਇਓ ਮੈਡੀਕਲ ਵੇਸਟ ਦੀ ਸੈਗਰੀਗੇਸ਼ਨ ਤੇ ਉਸਦੇ ਯੋਗ ਨਿਪਟਾਰੇ ਦੀ ਵੀ ਸਮੀਖਿਆ ਕੀਤੀ | ਖੇਤੀ ਖੇਤਰ ਵਿਚ ਪਰਾਲੀ ਨੂੰ ਸਾੜੇ ਜਾਣ ਦੀ ਸਮੱਸਿਆ ਦੇ ਜਾਇਜ਼ੇ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਦੇ ਯਤਨਾਂ ਤੇ ਕਿਸਾਨਾਂ ਦੇ ਸਹਿਯੋਗ ਨਾਲ ਇਸ ਸੀਜ਼ਨ ਦੌਰਾਨ ਪਰਾਲੀ ਨੂੰ ਖੇਤਾਂ ਵਿਚ ਅੱਗ ਲਾਉਣ ਦੇ ਮਾਮਲਿਆਂ 'ਚ 60 ਫ਼ੀਸਦੀ ਕਮੀ ਆਈ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ. ਜਸ਼ਨਜੀਤ ਸਿੰਘ ਤੇ ਸਮੂਹ ਵਿਭਾਗਾਂ ਦੇ ਮੁਖੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਦੋ ਦਿਨਾ ਸਾਲਾਨਾ ਗੁਰਮਤਿ ਸਮਾਗਮ 7 ਤੇ 8 ਨੂੰ <br/> ਅਗਲੀ ਖ਼ਬਰ ਟਰਾਲੀ ਦੀ ਫ਼ੇਟ ਨਾਲ ਮੋਟਰਸਾਈਕਲ ਸਵਾਰ ਨਾਬਾਲਗ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।