07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਦੁਕਾਨ 'ਚੋਂ 40 ਹਜ਼ਾਰ ਰੁਪਏ ਦੀ ਨਕਦੀ ਚੋਰੀ <br/>

ਅਜੀਤ ਡੈਸਕ 01-02-2026
ਭੁਲੱਥ, 31 ਜਨਵਰੀ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)- ਕਸਬੇ ਵਿਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਜਿਸਦੀ ਤਾਜ਼ਾ ਮਿਸਾਲ ਕਸਬਾ ਭੁਲੱਥ ਦੇ ਮੇਨ ਬਾਜ਼ਾਰ 'ਚ ਦੇਖਣ ਨੂੰ ਮਿਲੀ ਜਿੱਥੇ ਚੋਰ ਦਿਲ ਵਾਲੇ ਟੈਲੀਕਾਮ ਦੁਕਾਨ ਦਾ ਸ਼ਟਰ ਵੱਡ ਕੇ ਅੰਦਰੋਂ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਦੁਕਾਨਦਾਰ ਵਿਪਨ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਭੁਲੱਥ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਰਾਤ ਨੂੰ ਦੁਕਾਨ ਨੂੰ ਸ਼ਟਰ ਲਗਾ ਕੇ ਘਰ ਨੂੰ ਚਲਾ ਗਿਆ ਸੀ | ਜਦੋਂ ਸਵੇਰੇ ਦੁਕਾਨ 'ਤੇ ਆਇਆ ਤਾਂ ਤਾਲੇ ਵਾਲੀ ਸਾਈਡ ਤੋਂ ਸ਼ਟਰ ਟੁੱਟਾ ਪਿਆ ਸੀ | ਜਦੋਂ ਉਸਨੇ ਅੰਦਰ ਜਾ ਕੇ ਵੇਖਿਆ ਤਾਂ ਗੱਲੇ ਵਿਚ ਪਈ 40 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਪਾਣੀ ਵਾਲੀਆਂ ਟੈਂਕੀਆਂ ਨੂੰ ਕੰਪਨੀ ਦਾ ਮਾਰਕਾ ਲਗਾ ਕੇ ਵੇਚਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਦੋ ਦਿਨਾ ਸਾਲਾਨਾ ਗੁਰਮਤਿ ਸਮਾਗਮ 7 ਤੇ 8 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।