16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਦੇ ਫ਼ੈਸਲੇ ਨਾਲ ਲੋਕਾਂ ਦਾ ਨਿਆਂ ਪ੍ਰਣਾਲੀ 'ਚ ਭਰੋਸਾ ਵਧਿਆ-ਸਿੱਧੂ, ਵਾਲੀਆ <br/>

ਅਜੀਤ ਡੈਸਕ 03-02-2026
ਕਪੂਰਥਲਾ, 2 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ.ਐਸ. ਵਾਲੀਆ ਨੇ ਇਕ ਬਿਆਨ ਵਿਚ ਸੁਪਰੀਮ ਕੋਰਟ ਵਲੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਅਦਾਲਤਾਂ ਤੋਂ ਇਨਸਾਫ਼ ਦੀ ਉਮੀਦ ਰੱਖਦਾ ਹੈ | ਉਨ੍ਹਾਂ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਇਕ ਚੰਗਾ ਫ਼ੈਸਲਾ ਦੱਸਿਆ ਤੇ ਕਿਹਾ ਕਿ ਇਸ ਫ਼ੈਸਲੇ ਨਾਲ ਲੋਕਾਂ ਦਾ ਨਿਆਂ ਪ੍ਰਣਾਲੀ 'ਚ ਭਰੋਸਾ ਹੋਰ ਵਧੇਗਾ | ਅਕਾਲੀ ਆਗੂਆਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੰਮੇ ਸਮੇਂ ਤੋਂ ਝੂਠੇ ਕੇਸ ਦਰਜ ਕਰਕੇ ਜੇਲ੍ਹ ਵਿਚ ਡੱਕਿਆ ਹੋਇਆ ਸੀ | ਅਕਾਲੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ |

ਪਿਛਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਦਾ ਫ਼ੈਸਲਾ ਸੱਚ ਦੀ ਜਿੱਤ- ਵਾਲੀਆ, ਸ਼ੰਮੀ <br/> ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ 'ਚ ਬਿਜ਼ਨਸ ਸਟੱਡੀ ਕਲੱਬ ਵਲੋਂ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।