16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਦਾ ਫ਼ੈਸਲਾ ਸੱਚ ਦੀ ਜਿੱਤ- ਵਾਲੀਆ, ਸ਼ੰਮੀ <br/>

ਅਜੀਤ ਡੈਸਕ 03-02-2026
ਕਪੂਰਥਲਾ, 2 ਫਰਵਰੀ (ਵਿ.ਪ੍ਰ.)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੌਂਸਲਰ ਹਰਬੰਸ ਸਿੰਘ ਵਾਲੀਆ ਤੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਜਥੇਦਾਰ ਜਗਜੀਤ ਸਿੰਘ ਸ਼ੰਮੀ ਨੇ ਸੁਪਰੀਮ ਕੋਰਟ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸੱਚ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ 'ਚ ਫਸਾਇਆ ਗਿਆ ਸੀ | ਉਨ੍ਹਾਂ ਉੱਚ ਅਦਾਲਤ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਆਸ ਪ੍ਰਗਟ ਕੀਤੀ ਸਾਬਕਾ ਕੈਬਨਿਟ ਮੰਤਰੀ ਜੇਲ੍ਹ ਤੋਂ ਬਾਹਰ ਆ ਕੇ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜੁੱਟ ਜਾਣਗੇ ਤੇ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ |

ਪਿਛਲੀ ਖ਼ਬਰ ਸੜਕ ਹਾਦਸੇ 'ਚ ਇਕ ਔਰਤ ਜ਼ਖਮੀ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਦੇ ਫ਼ੈਸਲੇ ਨਾਲ ਲੋਕਾਂ ਦਾ ਨਿਆਂ ਪ੍ਰਣਾਲੀ 'ਚ ਭਰੋਸਾ ਵਧਿਆ-ਸਿੱਧੂ, ਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।