16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸੜਕ ਹਾਦਸੇ 'ਚ ਇਕ ਔਰਤ ਜ਼ਖਮੀ

ਅਜੀਤ ਡੈਸਕ 03-02-2026
ਕਪੂਰਥਲਾ, 2 ਫਰਵਰੀ (ਅਮਨਜੋਤ ਸਿੰਘ ਵਾਲੀਆ)-ਸੁਭਾਨਪੁਰ ਰੋਡ 'ਤੇ ਭੀਲਾ ਨੇੜੇ ਅਚਾਨਕ ਮੋਟਰਸਾਈਕਲ ਦਾ ਟਾਇਰ ਖੱਡੇ ਵਿਚ ਪੈਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਮੋਟਰਸਾਈਕਲ ਸਵਾਰ ਇਕ ਔਰਤ ਹੇਠਾਂ ਡਿੱਗ ਕੇ ਗੰਭੀਰ ਜ਼ਖਮੀ ਹੋ ਗਈ ਜਿਸ ਨੂੰ 108 ਐਂਬੂਲੈਂਸ ਦੇ ਪਾਈਲਟ ਲਵਪ੍ਰੀਤ ਤੇ ਈ.ਐਮ.ਟੀ. ਵਿਕਰਮਜੀਤ ਵਲੋਂ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਊਸ਼ਾ ਪਤਨੀ ਰਵਿੰਦਰ ਵਾਸੀ ਨਕੋਦਰ ਨੇ ਦੱਸਿਆ ਕਿ ਉਹ ਆਪਣੇ ਬੇਟੇ ਨਾਲ ਪਿੰਡ ਰਮੀਦੀ ਰਿਸ਼ਤੇਦਾਰੀ 'ਚ ਜਾ ਰਹੀ ਸੀ ਜਦੋਂ ਉਹ ਸੁਭਾਨਪੁਰ ਰੋਡ 'ਤੇ ਭੀਲਾ ਨੇੜੇ ਪਹੁੰਚੀ ਤਾਂ ਸੜਕ ਟੁੱਟੀ ਹੋਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਉਹ ਮੋਟਰਸਾਈਕਲ ਦੇ ਪਿੱਛੋਂ ਡਿੱਗ ਕੇ ਗੰਭੀਰ ਜ਼ਖਮੀ ਹੋ ਗਈ | ਜਿਸਦਾ ਇਲਾਜ ਡਿਊਟੀ ਡਾ. ਸ਼ੇਖਰ ਵਲੋਂ ਕੀਤਾ ਜਾ ਰਿਹਾ ਹੈ |
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਚਾਲਕ ਜ਼ਖਮੀ
ਕਪੂਰਥਲਾ, 2 ਫਰਵਰੀ (ਅਮਨਜੋਤ ਸਿੰਘ ਵਾਲੀਆ) -ਪਿੰਡ ਮਨਸੂਰਵਾਲ ਬੇਟ ਵਿਖੇ ਕੰਮ ਤੋਂ ਮੋਟਰਸਾਈਕਲ 'ਤੇ ਘਰ ਵਾਪਸ ਆ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਪਹਿਲਾਂ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ ਗਿਆ | ਜੇਰੇ ਇਲਾਜ ਬਲਦੇਵ ਸਿੰਘ ਪੁੱਤਰ ਰਾਂਝਾ ਸਿੰਘ ਵਾਸੀ ਉੱਚਾ ਬੇਟ ਨੇ ਦੱਸਿਆ ਕਿ ਉਹ ਮਜ਼ਦੂਰੀ ਦਾ ਕੰਮ ਕਰਦਾ ਹੈ ਤੇ ਕੰਮ ਤੋਂ ਵਾਪਸ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ | ਜਦੋਂ ਉਹ ਮਨਸੂਰਵਾਲ ਬੇਟ ਨੇੜੇ ਪਹੁੰਚਿਆ ਤਾਂ ਅਣਪਛਾਤੇ ਵਾਹਨ ਨੇ ਉਸਦੇ ਮੋਟਰਸਾਈਕਲ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ ਜਿਸ ਕਾਰਨ ਉਹ ਜ਼ਖਮੀ ਗਿਆ ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਸ਼ੇਖਰ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਕੁਸ਼ਟ ਰੋਗ ਲਾ-ਇਲਾਜ ਨਹੀਂ, ਸਮੇਂ 'ਤੇ ਜਾਂਚ ਤੇ ਇਲਾਜ ਜ਼ਰੂਰੀ- ਡਾ. ਸੰਜੀਵ ਭਗਤ ਅਗਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਦਾ ਫ਼ੈਸਲਾ ਸੱਚ ਦੀ ਜਿੱਤ- ਵਾਲੀਆ, ਸ਼ੰਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।