16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦੇ ਵਿਦਿਆਰਥੀਆਂ ਨੂੰ ਬਾਰਡਰ-2 ਫ਼ਿਲਮ ਦਿਖਾਈ ਗਈ <br/>

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦੇ ਵਿਦਿਆਰਥੀ ਬਾਰਡਰ-2 ਫ਼ਿਲਮ ਦੇਖਣ ਤੋਂ ਬਾਅਦ ਸਕੂਲ ਪਿ੍ੰਸੀਪਲ ਮਧੂ ਗੋਸਵਾਮੀ ਤੇ ਸਕੂਲ ਦੇ ਹੋਰ ਸਟਾਫ਼ ਮੈਂਬਰਾਂ ਨਾਲ | ਅਜੀਤ ਤਸਵੀਰ <br/> 03-02-2026
ਕਪੂਰਥਲਾ, 2 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦੇ ਵਿਦਿਆਰਥੀਆਂ ਨੂੰ ਅੱਜ ਬਾਰਡਰ-2 ਫ਼ਿਲਮ ਦਿਖਾਈ ਗਈ | ਫ਼ਿਲਮ ਦੇ ਡਾਇਰੈਕਟਰ ਅਨੁਰਾਗ ਸਿੰਘ ਜਿਹੜੇ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦੀ ਪ੍ਰਬੰਧਕ ਕਮੇਟੀ ਦੇ ਫਾਊਾਡਰ ਪ੍ਰਧਾਨ ਸਵ: ਪ੍ਰੋ. ਚਰਨ ਸਿੰਘ ਤੇ ਮੈਨੇਜਿੰਗ ਡਾਇਰੈਕਟਰ ਡਾ. ਬਲਜੀਤ ਕੌਰ ਦੇ ਸਪੁੱਤਰ ਹਨ, ਵਲੋਂ ਬਣਾਈ ਗਈ ਹੈ | ਵਿਦਿਆਰਥੀਆਂ ਦੇ ਬਾਰਡਰ-2 ਫ਼ਿਲਮ ਦੇ ਉਤਸ਼ਾਹ ਨੂੰ ਦੇਖਦਿਆਂ ਅਨੁਰਾਗ ਸਿੰਘ ਨੇ ਖ਼ੁਦ ਜਲੰਧਰ ਦੇ ਇਕ ਥੀਏਟਰ ਵਿਚ ਬੁਕਿੰਗ ਕਰਵਾ ਕੇ ਬੱਚਿਆਂ ਨੂੰ ਇਹ ਫ਼ਿਲਮ ਦਿਖਾਈ | ਵਿਦਿਆਰਥੀਆਂ ਨੇ ਸਕੂਲ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਫ਼ਿਲਮਾਂ ਉਨ੍ਹਾਂ ਨੂੰ ਦਿਖਾਈਆਂ ਜਾਣ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮਧੂ ਗੋਸਵਾਮੀ, ਸੰਜਣਾ, ਹਰਨੀਤ ਕੌਰ, ਭੁਪਿੰਦਰ ਕੌਰ, ਸਤਵਿੰਦਰ ਕੌਰ, ਰਣਜੀਤ ਕੌਰ, ਮਨਪ੍ਰੀਤ ਕੌਰ, ਪਲਵਿੰਦਰ ਕੌਰ, ਮਨਦੀਪ ਕੌਰ, ਰਜਿੰਦਰ ਕੌਰ, ਸੰਦੀਪ ਕੌਰ, ਸ਼ਿਵਾਨੀ, ਕਿਰਨਦੀਪ ਕੌਰ, ਮੀਨੂੰ ਸ਼ਰਮਾ, ਹਰਪ੍ਰੀਤ ਕੌਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਕੁਸ਼ਟ ਰੋਗ ਲਾ-ਇਲਾਜ ਨਹੀਂ, ਸਮੇਂ 'ਤੇ ਜਾਂਚ ਤੇ ਇਲਾਜ ਜ਼ਰੂਰੀ- ਡਾ. ਸੰਜੀਵ ਭਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।