16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ 'ਤੇ ਕੰਪਿਊਟਰ ਅਧਿਆਪਕਾਂ ਦੀਆਂ ਲਗਾਈਆਂ ਡਿਊਟੀਆਂ ਰੱਦ ਕੀਤੀਆਂ ਜਾਣ-ਸਾਂਝੀ ਸੰਘਰਸ਼ ਕਮੇਟੀ <br/>

ਕੰਪਿਊਟਰ ਅਧਿਆਪਕਾਂ ਦੀ ਸਾਂਝੀ ਸੰਘਰਸ਼ ਕਮੇਟੀ ਦੇ ਆਗੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਯੂਨੀਅਨ ਆਗੂਆਂ ਤੇ ਮੈਂਬਰਾਂ ਨਾਲ | ਅਜੀਤ ਤਸਵੀਰ <br/> 03-02-2026
ਕਪੂਰਥਲਾ, 2 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਕੰਪਿਊਟਰ ਅਧਿਆਪਕ ਯੂਨੀਅਨ ਤੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਨੇ ਅੱਜ ਸਾਂਝੇ ਤੌਰ 'ਤੇ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਸੰਬੰਧੀ ਸਕੂਲਾਂ 'ਚ ਤਾਇਨਾਤ ਕੰਪਿਊਟਰ ਅਧਿਆਪਕਾਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਰੱਦ ਕੀਤੀਆਂ ਜਾਣ | ਯੂਨੀਅਨ ਆਗੂ ਪਵਨਜੀਤ ਸਿੰਘ, ਗੁਰਵਿੰਦਰ ਸਿੰਘ, ਹਰਮਿੰਦਰ ਸਿੰਘ, ਅਮਰਜੀਤ ਸਿੰਘ ਤੇ ਦਵਿੰਦਰ ਧੰਜੂ ਨੇ ਕਿਹਾ ਕਿ ਇਸ ਸਮੇਂ ਸਕੂਲਾਂ ਵਿਚ ਬੋਰਡ ਪ੍ਰੀਖਿਆ ਦੀ ਤਿਆਰੀ ਜੰਗੀ ਪੱਧਰ 'ਤੇ ਚੱਲ ਰਹੀ ਹੈ ਤੇ ਨਾਲ ਹੀ ਕੰਪਿਊਟਰ ਵਿਸ਼ੇ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਵੀ ਹਨ ਤੇ ਅਜਿਹੇ ਹਾਲਾਤ 'ਚ ਕੰਪਿਊਟਰ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਕੰਮਾਂ 'ਤੇ ਡਿਊਟੀ ਲਗਾਉਣਾ ਬਹੁਤ ਹੀ ਗਲਤ ਫ਼ੈਸਲਾ ਹੈ | ਇਸ ਨਾਲ ਸਕੂਲਾਂ ਵਿਚ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋਵੇਗੀ | ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੇ ਕਈ ਵਰਿ੍ਹਆਂ ਤੋਂ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਸਰਕਾਰ ਵਲੋਂ ਰੈਗੂਲਰ ਕਰਮਚਾਰੀਆਂ ਵਾਲੇ ਲਾਭ ਨਹੀਂ ਦਿੱਤੇ ਗਏ ਤੇ ਨਾ ਹੀ ਉਨ੍ਹਾਂ 'ਤੇ ਸੀ.ਆਰ.ਐਸ.ਆਰ ਦੇ ਨਿਯਮ ਲਾਗੂ ਕੀਤੇ ਗਏ, ਉਲਟਾ ਸਰਕਾਰ ਉਨ੍ਹਾਂ ਨੂੰ ਗੈਰ ਵਿੱਦਿਅਕ ਕੰਮ ਕਰਨ ਲਈ ਮਜਬੂਰ ਕਰ ਰਹੀ ਹੈ | ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਡਿਊਟੀਆਂ ਨਾ ਕੱਟੀਆਂ ਗਈਆਂ ਤਾਂ ਉਹ ਆਉਣ ਵਾਲੇ ਸਮੇਂ ਵਿਚ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਲਈ ਮਜਬੂਰ ਹੋਣਗੇ ਜਿਸਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਯੂਨੀਅਨ ਆਗੂ ਜਤਿੰਦਰ ਸਿੰਘ, ਸੁਖਵੰਤ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਕਚਹਿਰੀ 'ਚ ਕੇਸ ਦੀ ਗਵਾਹੀ ਦੇਣ ਆਏ ਸੇਵਾ-ਮੁਕਤ ਏ.ਐਸ.ਆਈ. ਦੀ ਸਿਹਤ ਵਿਗੜਨ ਕਾਰਨ ਮੌਤ ਅਗਲੀ ਖ਼ਬਰ ਨਗਰ ਨਿਗਮ ਅਧਿਕਾਰੀਆਂ ਨੇ ਦੁਕਾਨਾਂ ਦੇ ਬਾਹਰ ਰੱਖਿਆ ਸਾਮਾਨ ਅੰਦਰ ਰਖਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।