16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 03-02-2026
ਫਗਵਾੜਾ, 2 ਫਰਵਰੀ (ਹਰਜੋਤ ਸਿੰਘ ਚਾਨਾ)- ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਮਨਜੀਤ ਸਿੰਘ ਵੱਲੋਂ ਦਰਜ ਕੀਤੇ ਕੇਸ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਰਾਮਗੜ੍ਹ ਵਿਖੇ ਉਕਤ ਨੌਜਵਾਨ ਬੈਠ ਕੇ ਹੈਰੋਇਨ ਦਾ ਸੇਵਨ ਕਰ ਰਹੇ ਹਨ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਇਹਨਾਂ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਨੌਜਵਾਨਾਂ ਦੀ ਪਹਿਚਾਣ ਸੁਖਵਿੰਦਰ ਸਿੰਘ, ਪਰਮਜੀਤ ਤੇ ਸਾਜਨ ਵਜੋਂ ਹੋਈ ਹੈ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਹੋਣ ਵਾਲੇ ਸੂਬਾ ਪੱਧਰੀ ਸਮਾਗਮਾਂ ਦੇ ਪ੍ਰਬੰਧਾਂ ਦਾ ਡੀ.ਸੀ. ਨੇ ਲਿਆ ਜਾਇਜ... ਅਗਲੀ ਖ਼ਬਰ 'ਆਪ' ਦੇ ਵਲੰਟੀਅਰ ਤੇ ਪਾਰਟੀ ਮੈਂਬਰ ਹੈਲਥ ਕਾਰਡ ਲਈ ਰਜਿਸਟਰੇਸ਼ਨ ਲੋਕਾਂ ਦੇ ਘਰ ਜਾ ਕੇ ਕਰਨਗੇ- ਪਰਵਿੰਦਰ ਸਿੰਘ ਢੋਟ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।