29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਅਭੀਜੀਤ ਸਿੰਘ ਨੇ ਕਪੂਰਥਲਾ ਡਿਸਟਿ੍ਕਟ ਬੈਡਮਿੰਟਨ ਐਸੋਸੀਏਸ਼ਨ ਦੇ ਟੂਰਨਾਮੈਂਟ ਵਿਚ ਲਿਆ ਹਿੱਸਾ

ਅਜੀਤ ਡੈਸਕ 04-02-2026
ਖਲਵਾੜਾ, 3 ਫਰਵਰੀ (ਮਨਦੀਪ ਸਿੰਘ ਸੰਧੂ)-ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਦੇ ਕਨਵੀਨਰ ਪਰਮਿੰਦਰ ਪਾਲ ਸਿੰਘ ਦੇ ਹੋਣਹਾਰ ਸਪੁੱਤਰ ਅਭੀਜੀਤ ਸਿੰਘ ਨੇ ਅਸ਼ੋਕ ਜੈਨ ਮੈਮੋਰੀਅਲ ਟਰੱਸਟ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਕਰਵਾਏ ਗਏ ਤਿੰਨ ਦਿਨਾਂ ਕਪੂਰਥਲਾ ਡਿਸਟਿ੍ਕਟ ਬੈਡਮਿੰਟਨ ਐਸੋਸੀਏਸ਼ਨ ਟੂਰਨਾਮੈਂਟ ਵਿਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਮਾਸਟਰ ਪਰਮਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੀਪਕ ਬੈਡਮਿੰਟਨ ਅਕੈਡਮੀ ਵਲੋਂ ਨਵੀਨ ਕੋਚ ਦੀ ਅਗਵਾਈ ਹੇਠ ਹੋਰ ਬੈਡਮਿੰਟਨ ਖਿਡਾਰੀਆਂ ਨੇ ਵੀ ਇਸ ਟੂਰਨਾਮੈਂਟ ਵਿਚ ਭਾਗ ਲਿਆ | ਇਸ ਮੌਕੇ ਉਨ੍ਹਾਂ ਕਾਮਨਾ ਕੀਤੀ ਕਿ ਅਭੀਜੀਤ ਸਿੰਘ ਖੇਡਾਂ ਦੇ ਖੇਤਰ ਵਿਚ ਅੱਗੇ ਜਾ ਕੇ ਵੱਡੀਆਂ ਮੱਲ੍ਹਾਂ ਮਾਰ ਕੇ ਇਲਾਕੇ ਦਾ ਨਾਮ ਰੌਸ਼ਨ ਕਰੇਗਾ |
ਪਿਛਲੀ ਖ਼ਬਰ ਮਾਤਾ ਭੱਦਰਕਾਲੀ ਮੰਦਰ ਵਿਖੇ ਮੁਫ਼ਤ ਆਯੂਸ਼ ਮੈਡੀਕਲ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਆਯੁਰਵੈਦਿਕ ਅਤੇ ਹੋਮਿਓਪੈਥਿਕ ਦਾ ਮੁਫ਼ਤ ਆਯੂਸ਼ ਕੈਂਪ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।