12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕਾਂਗਰਸ ਆਗੂਆਂ ਤੇ ਵਰਕਰਾਂ ਨੇ ਲਗਾਇਆ ਰੇਲਵੇ ਰੋਡ 'ਤੇ ਦੂਜਾ ਵਿਸ਼ਾਲ ਲੰਗਰ <br/>

ਅਜੀਤ ਡੈਸਕ 22-02-2026
ਕਪੂਰਥਲਾ, 21 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਮਹਾਂ ਸ਼ਿਵਰਾਤਰੀ ਦੇ ਸਬੰਧ ਵਿਚ ਸ਼ਹਿਰ ਦੇ ਸਮੂਹ ਕਾਂਗਰਸ ਆਗੂਆਂ ਤੇ ਵਰਕਰਾਂ ਵਲੋਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਸਹਿਯੋਗ ਨਾਲ ਰੇਲਵੇ ਰੋਡ 'ਤੇ ਪਸ਼ੂਆਂ ਦੇ ਹਸਪਤਾਲ ਦੇ ਸਾਹਮਣੇ ਦੂਜਾ ਵਿਸ਼ਾਲ ਲੰਗਰ ਲਗਾਇਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਸ਼ਾਮਲ ਹੋਏ ਸਾਬਕਾ ਕਾਂਗਰਸ ਵਿਧਾਇਕ ਰਾਜਬੰਸ ਕੌਰ ਰਾਣਾ ਨੇ ਕਾਂਗਰਸ ਆਗੂਆਂ ਤੇ ਵਰਕਰਾਂ ਨਾਲ ਲੰਗਰ ਤਕਸੀਮ ਕਰਨ ਦੀ ਸੇਵਾ ਨਿਭਾਈ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਤੇ ਕੌਂਸਲਰ ਨਰਿੰਦਰ ਸਿੰਘ ਮਨਸੂ, ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਦੀਪਕ ਸਲਵਾਨ, ਰਾਣਾ ਗੁਰਜੀਤ ਸਿੰਘ ਦੇ ਪੀ.ਏ. ਮਨਪ੍ਰੀਤ ਸਿੰਘ ਮਾਂਗਟ ਤੇ ਨਵਜੋਤ ਸਿੰਘ ਮਾਹਲ, ਨਗਰ ਨਿਗਮ ਦੇ ਡਿਪਟੀ ਮੇਅਰ ਵਿਨੋਦ ਸੂਦ, ਬਲਜੀਤ ਸਿੰਘ ਕਾਲਾ, ਕਰਨ ਮਹਾਜਨ (ਦੋਵੇਂ ਕੌਂਸਲਰ), ਸੀਨੀਅਰ ਕਾਂਗਰਸ ਆਗੂ ਸੁਰਿੰਦਰ ਸਿੰਘ ਵਾਲੀਆ, ਸੀਨੀਅਰ ਕਾਂਗਰਸ ਦੇ ਉਪ ਪ੍ਰਧਾਨ ਕੁਲਦੀਪ ਸਿੰਘ, ਗੁਰਪਿੰਦਰ ਸਿੰਘ ਮਾਂਗਟ, ਕਾਂਗਰਸ ਦੇ ਸੋਸ਼ਲ ਮੀਡੀਆ ਸੈੱਲ ਦੇ ਜ਼ਿਲ੍ਹਾ ਉਪ ਪ੍ਰਧਾਨ ਕਨਵ ਪਾਸੀ, ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਜਤ ਬਿੱਡੂ, ਨਿਤਿਨ ਰਾਜਪੂਤ, ਸਾਜਨ, ਰਿੰਕੂ ਹਰਨਾਮ ਨਗਰ, ਸ਼ਮੀਰ ਸ਼ੇਖੂਪੁਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਆਸ਼ਾ ਰਾਣੀ ਮੰਦਰ 'ਚ ਵਿਸ਼ਾਲ ਭੰਡਾਰਾ ਅੱਜ <br/> ਅਗਲੀ ਖ਼ਬਰ ਆਈ.ਟੀ. ਫੈਸਟ ਮਨੋਰੰਜਨ ਨਹੀਂ ਸਗੋਂ ਗਿਆਨ, ਹੁਨਰ ਤੇ ਵਿਅਕਤੀਗਤ ਵਿਕਾਸ ਦਾ ਮਹੱਤਵਪੂਰਨ ਸਾਧਨ ਹੈ- ਡਾ. ਆਰ.ਪੀ.ਐਸ. ਬੇਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।