13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਬਾਬਾ ਬੂਟਾ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਗੁਰਦੁਆਰਾ ਬੇਰ ਸਾਹਿਬ ਹੋਏ ਨਤਮਸਤਕ <br/>

ਅਜੀਤ ਡੈਸਕ 22-02-2026
ਸੁਲਤਾਨਪੁਰ ਲੋਧੀ, 21 ਫਰਵਰੀ (ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਾਬਾ ਬੂਟਾ ਸਿੰਘ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ | ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਉਨ੍ਹਾਂ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ | ਉਪਰੰਤ ਦਫ਼ਤਰ ਵਿਖੇ ਬਾਬਾ ਬੂਟਾ ਸਿੰਘ ਤੇ ਉਨ੍ਹਾਂ ਨਾਲ ਆਈ ਸੰਗਤ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਨੇ ਸਿਰੋਪਾਓ ਦੇ ਕੇ ਸਨਮਾਨ ਕੀਤਾ | ਇਸ ਮੌਕੇ ਉਨ੍ਹਾਂ ਨਾਲ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਚੈਂਚਲ ਸਿੰਘ ਐਡੀਸ਼ਨਲ ਮੈਨੇਜਰ, ਕੁਲਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਬਾਉਲੀ ਸਾਹਿਬ ਡੱਲਾ, ਪਵਨਦੀਪ ਸਿੰਘ ਰਿਕਾਰਡ ਕੀਪਰ, ਸੁਖਵਿੰਦਰ ਸਿੰਘ ਖ਼ਜ਼ਾਨਚੀ, ਜਸਵਿੰਦਰ ਸਿੰਘ ਸਹਾਇਕ ਖ਼ਜ਼ਾਨਚੀ, ਸੁਖਜਿੰਦਰ ਸਿੰਘ ਭਗਤਪੁਰ ਮੀਡੀਆ ਇੰਚਾਰਜ ਤੇ ਸਮੂਹ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕਲੱਬ ਦੇ 27ਵੇਂ ਸਥਾਪਨਾ ਦਿਵਸ ਸੰਬੰਧੀ ਕਰਵਾਏ ਸਮਾਗਮ 'ਚ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ <br/> ਅਗਲੀ ਖ਼ਬਰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।