13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕਿਸਾਨ ਆਗੂਆਂ 'ਤੇ ਪੁਲਿਸ ਵਲੋਂ ਜਬਰ ਕਰਨ ਦੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਨਿਖੇਧੀ <br/>

ਅਜੀਤ ਡੈਸਕ 22-02-2026
ਭੁਲੱਥ, 21 ਫਰਵਰੀ (ਮੇਹਰ ਚੰਦ ਸਿੱਧੂ)- ਬੀਤੇ ਦਿਨੀਂ ਜੇਲ੍ਹ ਵਿਚੋਂ ਪਿੰਡ ਜਿਉਂਦ ਦੇ ਕਿਸਾਨ ਆਗੂਆਂ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਵਿਚ ਦਿੱਤੇ ਜਾਣ ਵਾਲੇ ਧਰਨੇ ਲਈ ਪਿੰਡ ਜਿਉਂਦ ਵਿਚ ਇਕੱਠੇ ਹੋਏ, ਕਿਸਾਨਾਂ 'ਤੇ ਪੁਲਿਸ ਵੱਲੋਂ ਸ਼ਰੇਆਮ ਜਬਰ ਢਾਇਆ ਗਿਆ, ਪੁਲਿਸ ਨੇ ਕਿਸਾਨਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਤੋ ਗੋਲੇ ਦਾਗੇ, ਜਿਸ ਵਿਚ ਕਈ ਕਿਸਾਨ ਜ਼ਖਮੀ ਹੋ ਗਏ, ਇਸ ਘਟਨਾ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਨਿਆਂ ਦੇ ਹੱਕ ਵਿਚ ਖੜ੍ਹੀ ਹੈ ਤੇ ਕਿਸਾਨਾਂ ਮਜ਼ਦੂਰਾਂ ਨੂੰ ਲਗਾਤਾਰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦੋਂ ਕਿਸਾਨ ਪਿੰਡ ਜਿਉਂਦ ਵਿਚ ਮੀਟਿੰਗ ਕਰ ਰਹੇ ਸਨ ਤਾਂ ਪੁਲਸ ਨੇ ਉਨ੍ਹਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਤੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ ਤੇ ਪੱਥਰਬਾਜ਼ੀ ਵੀ ਕੀਤੀ, ਜੋ ਕਿ ਭਗਵੰਤ ਮਾਨ ਸਰਕਾਰ ਦੀ ਤਾਨਾਸ਼ਾਹੀ ਦਾ ਸਿਖਰ ਹੈ, ਪੁਲਿਸ ਨੇ ਕਿਸਾਨਾਂ ਉੱਪਰ ਗੋਲੀਆਂ ਵੀ ਚਲਾਈਆਂ, ਪੂਰੇ ਪਿੰਡ ਨੂੰ ਜਲਿਆਂਵਾਲਾ ਬਾਗ ਬਣਾ ਦਿੱਤਾ ਗਿਆ ਤੇ ਪੁਲਸ ਵੱਲੋਂ ਸਾਰੀ ਸੜਕ ਨੂੰ ਰੋਕ ਦਿੱਤਾ ਗਿਆ ਜਿਸ ਨਾਲ ਪੂਰਾ ਮਾਹੌਲ ਭਖ ਗਿਆ | ਪੰਜਾਬ ਨੂੰ ਪੁਲਸ ਰਾਜ ਵਿਚ ਤਬਦੀਲ ਕੀਤਾ ਜਾ ਰਿਹਾ ਹੈ | ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ਲਾਈ ਜਾ ਰਹੀ ਹੈ | ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੁਲਸੀਆ ਜਬਰ ਦੀ ਤੇ ਭਗਵੰਤ ਮਾਨ ਸਰਕਾਰ ਦੀ ਤਾਨਾਸ਼ਾਹੀ ਦੀ ਜ਼ੋਰਦਾਰ ਨਿਖੇਧੀ ਕਰਦੀ ਹੈ |

ਪਿਛਲੀ ਖ਼ਬਰ ਧਰਮਸ਼ਾਲਾ ਨਾਥਾਂ ਦਾ ਡੇਰਾ ਵੈੱਲਫੇਅਰ ਸੁਸਾਇਟੀ ਦਾ ਵਫ਼ਦ ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਮਿਲਿਆ <br/> ਅਗਲੀ ਖ਼ਬਰ ਪਿੰਡ ਸਾਹਨੀ ਵਿਖੇ 56ਵੇਂ ਸਾਲਾਨਾ ਖੇਡ ਮੇਲੇ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।