13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਧਰਮਸ਼ਾਲਾ ਨਾਥਾਂ ਦਾ ਡੇਰਾ ਵੈੱਲਫੇਅਰ ਸੁਸਾਇਟੀ ਦਾ ਵਫ਼ਦ ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਮਿਲਿਆ <br/>

ਅਜੀਤ ਡੈਸਕ 22-02-2026
ਕਪੂਰਥਲਾ, 21 ਫਰਵਰੀ (ਵਿ.ਪ੍ਰ.)- ਧਰਮਸ਼ਾਲਾ ਨਾਥਾਂ ਦਾ ਡੇਰਾ ਵੈੱਲਫੇਅਰ ਸੁਸਾਇਟੀ ਪ੍ਰਾਚੀਨ ਸ਼ਿਵ ਮੰਦਿਰ ਡੇਰਾ ਸੀਨਪੁਰਾ ਕਪੂਰਥਲਾ ਦਾ ਇਕ ਵਫ਼ਦ ਡੇਰੇ ਦੇ ਸੰਚਾਲਕ ਤੇ ਮੁੱਖ ਸੇਵਾਦਾਰ ਬਾਬਾ ਵਿਜੇ ਨਾਥ ਦੀ ਅਗਵਾਈ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਮਿਲਿਆ | ਵਫ਼ਦ ਨੇ ਮੰਦਿਰ ਵਿਚ ਧਰਮਸ਼ਾਲਾ ਬਣਾਉਣ ਤੇ ਮੰਦਿਰ ਦੇ ਹੋਰ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਤੋਂ ਗ੍ਰਾਂਟ ਦੀ ਮੰਗ ਕੀਤੀ | ਇਸ ਮੌਕੇ ਮਹੰਤ ਬਾਬਾ ਵਿਜੇ ਨਾਥ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਗਰੀਬ ਸਮਾਜ ਨਾਲ ਸਬੰਧਿਤ ਲੋਕਾਂ ਨੂੰ ਆਪਣੇ ਸਮਾਜਿਕ ਸਮਾਗਮਾਂ ਲਈ ਧਰਮਸ਼ਾਲਾ ਦੀ ਬਹੁਤ ਲੋੜ ਹੈ | ਇਸ ਲਈ ਲੋਕਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਮੰਦਿਰ ਵਿਚ ਧਰਮਸ਼ਾਲਾ ਬਣਾਉਣ ਲਈ ਲੋੜੀਂਦੀ ਰਕਮ ਮੁਹੱਈਆ ਕਰਵਾਈ ਜਾਵੇ | ਮਹਿੰਦਰ ਭਗਤ ਨੇ ਬਾਬਾ ਵਿਜੇ ਨਾਥ ਤੇ ਵਫ਼ਦ ਦੇ ਹੋਰ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਮੰਦਿਰ ਦੇ ਵਿਕਾਸ ਲਈ ਉਨ੍ਹਾਂ ਨੂੰ ਵੱਧ ਤੋਂ ਵੱਧ ਗ੍ਰਾਂਟ ਦਿਵਾਉਣ ਦਾ ਉਪਰਾਲਾ ਕੀਤਾ ਜਾਵੇਗਾ | ਵਫ਼ਦ ਵਿਚ ਤਰਸੇਮ ਸਿੰਘ, ਕ੍ਰਿਸ਼ਨ ਕੁਮਾਰ ਟੰਡਨ, ਆਰ.ਕੇ. ਸੇਠੀ, ਅਵਤਾਰ ਸਿੰਘ, ਸੰਜੇ ਅਗਰਵਾਲ, ਲਕਸ਼ਮਣ ਸ਼ਰਮਾ, ਕਰਨ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਕਿਸਾਨ ਆਗੂਆਂ 'ਤੇ ਪੁਲਿਸ ਵਲੋਂ ਜਬਰ ਕਰਨ ਦੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਨਿਖੇਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।