01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਗੁਰਦੁਆਰਾ ਲੰਗਰ ਸਾਹਿਬ ਉੱਚਾ ਵਿਖੇ ਲਗਾਏ ਲੰਗਰ ਦੀ ਸਮਾਪਤੀ 'ਤੇ ਬਾਬਾ ਲੀਡਰ ਸਿੰਘ ਵਲੋਂ ਸੰਗਤਾਂ ਦਾ ਧੰਨਵਾਦ <br/>

ਅਜੀਤ ਡੈਸਕ 07-03-2026
ਕਪੂਰਥਲਾ, 6 ਮਾਰਚ (ਅਮਰਜੀਤ ਕੋਮਲ)-ਗੁਰਦੁਆਰਾ ਲੰਗਰ ਸਾਹਿਬ ਉੱਚਾ ਵਿਖੇ ਹੋਲੇ ਮਹੱਲੇ ਦੇ ਸੰਬੰਧ 'ਚ ਲਗਾਏ ਗਏ 7 ਰੋਜ਼ਾ ਲੰਗਰ ਦੀ ਸਮਾਪਤੀ 'ਤੇ ਗੁਰਦੁਆਰਾ ਗੁਰਸਰ ਸਾਹਿਬ ਪਾਤਿਸ਼ਾਹੀ ਛੇਵੀਂ ਸੈਫਲਾਬਾਦ ਤੇ ਗੁਰਦੁਆਰਾ ਟਾਹਲੀ ਸਾਹਿਬ ਪਾਤਿਸ਼ਾਹੀ ਛੇਵੀਂ ਬਲੇਰਖਾਨਪੁਰ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਨੇ ਪ੍ਰਵਾਸੀ ਭਰਾਵਾਂ ਤੇ ਇਲਾਕੇ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਸ ਲੰਗਰ ਨੂੰ 24 ਘੰਟੇ ਚਲਾਉਣ ਵਿਚ ਇਲਾਕੇ ਦੀਆਂ ਸੰਗਤਾਂ, ਪ੍ਰਵਾਸੀ ਭਰਾਵਾਂ ਤੇ ਵਿਸ਼ੇਸ਼ ਕਰਕੇ ਬੀਬੀਆਂ ਤੇ ਬੱਚਿਆਂ ਨੇ ਵਡਮੁੱਲਾ ਯੋਗਦਾਨ ਪਾਇਆ | ਉਨ੍ਹਾਂ ਕਿਹਾ ਕਿ ਗੁਰਦੁਆਰਾ ਲੰਗਰ ਸਾਹਿਬ 'ਚ ਲੜੀਵਾਰ 12 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਰਾਗੀ ਢਾਡੀ ਜਥਿਆਂ ਨੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਇਸ ਮੌਕੇ ਸਰਦਾਰਾ ਸਿੰਘ ਦੋਜੀ ਦੇ ਵਿਦੇਸ਼ 'ਚ ਰਹਿੰਦੇ ਪਰਿਵਾਰ ਵਲੋਂ ਗੁਰਦੁਆਰਾ ਸ੍ਰੀ ਲੰਗਰ ਸਾਹਿਬ ਦੇ ਗ੍ਰੰਥੀ ਭਾਈ ਬਲਕਾਰ ਸਿੰਘ ਨੂੰ 51 ਹਜ਼ਾਰ ਰੁਪਏ ਨਕਦ ਦੇ ਕੇ ਸਨਮਾਨਿਤ ਕੀਤਾ | ਲੰਗਰ ਮੌਕੇ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਮਹਾਤਮਾ ਮੁਨੀ ਖੈੜਾ ਬੇਟ ਵਾਲੇ, ਬਾਬਾ ਹਰਜੀਤ ਸਿੰਘ ਠੱਟੇ ਵਾਲਿਆਂ ਤੋਂ ਇਲਾਵਾ ਗਿਆਨੀ ਪ੍ਰਤਾਪ ਸਿੰਘ, ਭਾਈ ਕਰਮਜੀਤ ਸਿੰਘ, ਭਾਈ ਸੁਖਜਿੰਦਰ ਸਿੰਘ ਮੋਨੀ ਤੋਂ ਇਲਾਵਾ ਉੱਚਾ, ਸੈਫਲਾਬਾਦ, ਫੱਤੂਢੀਂਗਾ, ਫਜਲਾਬਾਦ, ਖੈੜਾ ਬੇਟ, ਬੂਹ ਤੇ ਹੋਰ ਨੇੜਲੇ ਪਿੰਡਾਂ ਦੀਆਂ ਵੱਡੀ ਗਿਣਤੀ 'ਚ ਸੰਗਤਾਂ ਨੇ ਲੰਗਰ ਪਕਾਉਣ ਤੇ ਵਰਤਾਉਣ ਦੀ ਸੇਵਾ ਨਿਭਾਈ |

ਪਿਛਲੀ ਖ਼ਬਰ ਸੰਤ ਸੀਚੇਵਾਲ ਵਲੋਂ ਫਿਲੀਪੀਨਜ਼ ਦੇ ਗੁਰੂ ਘਰਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ <br/> ਅਗਲੀ ਖ਼ਬਰ ਸ਼ਹੀਦ ਜੈਮਲ ਸਿੰਘ ਪੱਡਾ ਦੀ ਯਾਦ 'ਚ ਲੱਖਣ ਕੇ ਪੱਡਾ 'ਚ ਸਿਆਸੀ ਕਾਨਫ਼ਰੰਸ 17 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।