01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਭਾਰਤ ਦੇ ਰਾਸ਼ਟਰਪਤੀ ਨੇ ਠੱਟਾ ਨਵਾਂ ਦੀ ਵਿਦਿਆਰਥਣ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 07-03-2026
ਤਲਵੰਡੀ ਚੌਧਰੀਆ, 6 ਮਾਰਚ (ਪਰਸਨ ਲਾਲ ਭੋਲਾ)-ਪਿੰਡ ਠੱਟਾ ਨਵਾਂ ਦੀ ਗਗਨਦੀਪ ਕੌਰ ਜੋ ਕਿ ਬੋਟਨੀ ਦੀ ਐਚ. ਐਮ. ਵੀ. ਕਾਲਜ ਜਲੰਧਰ ਦੀ ਵਿਦਿਆਰਥਣ ਹੈ, ਨੇ ਐਮ. ਐਸ. ਸੀ. ਬੋਟਨੀ ਵਿਸ਼ੇ 'ਚੋਂ ਸੋਨ ਤਗਮਾ ਪ੍ਰਾਪਤ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਗਗਨਦੀਪ ਕੌਰ ਨੂੰ ਇਸ ਪ੍ਰਾਪਤੀ ਲਈ ਭਾਰਤ ਦੇ ਰਾਸ਼ਟਰਪਤੀ ਦਰੋਪਤੀ ਮੁਰਮੂ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਡਿਗਰੀ ਵੰਡ ਸਮਾਗਮ ਦੌਰਾਨ ਐਮ. ਐਸ. ਸੀ. ਬੋਟਨੀ ਦੀ ਡਿਗਰੀ ਤੇ ਸੋਨ ਤਗਮਾ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਗਗਨਦੀਪ ਕੌਰ ਜੋ ਕਿ ਹੈੱਡ ਟੀਚਰ ਸੁਖਵਿੰਦਰ ਸਿੰਘ ਪਿੰਡ ਠੱਟਾ ਨਵਾਂ ਦੀ ਲੜਕੀ ਹੈ, ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਉਨ੍ਹਾਂ ਦੇ ਮਾਤਾ ਪਿਤਾ ਦਾ ਖ਼ਾਸ ਯੋਗਦਾਨ ਹੈ | ਉਨ੍ਹਾਂ ਨੇ ਕਿਹਾ ਕਿ ਮੇਰਾ ਬਚਪਨ ਦਾ ਹੀ ਸੁਪਨਾ ਹੈ ਕਿ ਮੈਂ ਬੋਟਨੀ ਵਿਚ ਪੀ. ਐਚ. ਡੀ. ਕਰਾਂਗੀ, ਇਹ ਪ੍ਰਾਪਤੀ ਉਸ ਮੰਜ਼ਿਲ ਦੀ ਪੌੜੀ ਹੀ ਹੈ | ਗਗਨਦੀਪ ਕੌਰ ਦੀ ਇਸ ਪ੍ਰਾਪਤੀ ਨਾਲ ਜਿਥੇ ਉਨ੍ਹਾਂ ਦੇ ਘਰ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਰਿਹਾ | ਉਥੇ ਹੀ ਉਨ੍ਹਾਂ ਦੇ ਪਿਤਾ ਹੈੱਡ ਟੀਚਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਬੇਟੀ 'ਤੇ ਮਾਣ ਹੈ | ਉਨ੍ਹਾਂ ਕਿਹਾ ਕਿ ਉਸ ਦੇ ਪੀ. ਐਚ. ਡੀ. ਦੇ ਸੁਪਨੇ ਨੂੰ ਪੂਰਾ ਕਰਨ ਲਈ ਹਰ ਤਰ੍ਹਾਂ ਨਾਲ ਸਹਿਯੋਗ ਕਰਨਗੇ |

ਪਿਛਲੀ ਖ਼ਬਰ ਸਟੇਟ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਦਰਬਾਰ ਕੱਲ੍ਹ-ਐਚ. ਐਸ. ਵਾਲੀਆ <br/> ਅਗਲੀ ਖ਼ਬਰ ਸੰਤ ਸੀਚੇਵਾਲ ਵਲੋਂ ਫਿਲੀਪੀਨਜ਼ ਦੇ ਗੁਰੂ ਘਰਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।