01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਕਾਮਰਸ ਵਿਸ਼ੇ ਦੇ 245 ਲੈਕਚਰਾਰਾਂ ਨੂੰ ਰਿਵਰਟ ਕਰਨਾ ਵਿਭਾਗ ਦਾ ਵੱਡਾ ਧੱਕਾ-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ <br/>

ਅਜੀਤ ਡੈਸਕ 07-03-2026
ਸੁਲਤਾਨਪੁਰ ਲੋਧੀ, 6 ਮਾਰਚ (ਪ. ਪ.)-ਕਾਮਰਸ ਵਿਸ਼ੇ ਦੇ 245 ਲੈਕਚਰਾਰਾਂ ਨੂੰ ਸਿੱਖਿਆ ਵਿਭਾਗ ਵਲੋਂ ਰਿਵਰਟ ਕੀਤੇ ਜਾਣ 'ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂਆਂ ਅਮਰੀਕ ਸਿੰਘ ਸੇਖੋਂ ਜ਼ਿਲ੍ਹਾ ਪ੍ਰਧਾਨ, ਜਨਰਲ ਸਕੱਤਰ ਤਰਮਿੰਦਰ ਸਿੰਘ ਮੱਲ੍ਹੀ ਨੇ ਨਿੰਦਿਆ ਕਰਦਿਆਂ ਕਿਹਾ ਕਿ ਇਸ ਧੱਕੇ ਨੂੰ ਕਿਸੇ ਵੀ ਹਾਲਤ 'ਚ ਸਹਿਣ ਨਹੀਂ ਕੀਤਾ ਜਾਵੇਗਾ | ਸੁਲਤਾਨਪੁਰ ਲੋਧੀ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਫੈਡਰੇਸ਼ਨ ਆਗੂਆਂ ਨੇ ਕਿਹਾ ਕਿ 10-10 ਸਾਲ ਤੋਂ ਬਤੌਰ ਲੈਕਚਰਾਰ ਵਜੋਂ ਸੇਵਾਵਾਂ ਦੇ ਕਾਮਰਸ ਵਿਸ਼ੇ ਦੇ ਲੈਕਚਰਾਰਾਂ ਨੂੰ ਇਸ ਤਰ੍ਹਾਂ ਰਿਵਰਟ ਕਰਨਾ ਨਿਯਮਾਂ ਦੇ ਉਲਟ ਹੈ | ਵਿਭਾਗ ਨੇ ਨਿਯਮਾਂ ਦੇ ਉਲਟ ਜਾ ਕੇ ਇਹ ਫ਼ੈਸਲਾ ਕੀਤਾ ਹੈ, ਪਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਇਸ ਦਾ ਡਟ ਕੇ ਵਿਰੋਧ ਕਰੇਗੀ | ਆਗੂਆਂ ਨੇ ਕਿਹਾ ਕਿ ਰਿਵਰਟ ਕੀਤੇ ਜਾ ਰਹੇ ਲੈਕਚਰਾਰਾਂ ਨੂੰ ਹਰ ਹਾਲਤ ਵਿਚ ਇਨਸਾਫ਼ ਦਿਵਾਇਆ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਲਗਾਤਾਰ ਧੋਖਾ ਕੀਤਾ ਜਾ ਰਿਹਾ ਹੈ | ਮੀਟਿੰਗਾਂ ਦਾ ਸਮਾਂ ਦੇ ਕੇ ਸਰਕਾਰ ਭੱਜ ਰਹੀ ਹੈ | ਗੁਆਂਢੀ ਸੂਬਿਆਂ ਦੀਆਂ ਸਰਕਾਰਾਂ ਵਲੋਂ ਆਪਣੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਦਿੱਤਾ ਗਿਆ ਹੈ ਜਦ ਕਿ ਪੰਜਾਬ ਸਰਕਾਰ ਨੇ ਚੁੱਪੀ ਧਾਰੀ ਹੋਈ ਹੈ | ਡੀ. ਏ. ਦਾ 16 ਫ਼ੀਸਦੀ ਬਕਾਇਆ ਨਹੀਂ ਦਿੱਤਾ ਜਾ ਰਿਹਾ | ਇਸ ਮੌਕੇ ਆਗੂਆਂ ਨੇ ਕਿਹਾ ਕਿ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਕੀਤੇ ਜਾਣ ਵਾਲੇ ਘਿਰਾਓ ਲਈ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਵਿਚ ਭਾਰੀ ਉਤਸ਼ਾਹ ਹੈ | ਇਹ ਘਿਰਾਓ ਇਤਿਹਾਸ ਸਿਰਜੇਗਾ | ਇਸ ਮੌਕੇ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਨਰੇਸ਼ ਕੋਹਲੀ, ਨਿਰਮਲ ਸਿੰਘ ਚੰਦੀ ਬੂਲਪੁਰ ਮੀਤ ਪ੍ਰਧਾਨ, ਅਮਰੀਕ ਸਿੰਘ, ਨਰੇਸ਼ ਕੁਮਾਰ, ਦੇਵਿੰਦਰ ਸਿੰਘ ਵਾਲੀਆ, ਮੋਨਿਕਾ ਬੱਤਰਾ, ਸਰਬਜੀਤ ਕੌਰ, ਰਜਵੰਤ ਕੌਰ, ਗੀਤਾ ਸ਼ਰਮਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਐਸ. ਪੀ. ਮਲੇਰਕੋਟਲਾ ਨੇ ਕੀਤਾ ਸਨੇਕਰਜ਼ ਦਾ ਉਦਘਾਟਨ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।