01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 07-03-2026

ਭੁਲੱਥ, 6 ਮਾਰਚ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਭੁਲੱਥ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ | ਇਸ ਸੰਬੰਧੀ ਥਾਣਾ ਮੁਖੀ ਭੁਲੱਥ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸੰਬੰਧ 'ਚ ਭੁਲੱਥ ਤੋਂ ਪਿੰਡ ਖੱਸਣ ਵੱਲ ਜਾ ਰਹੀ ਸੀ ਤਾਂ ਜਦੋਂ ਉਹ ਪਾਣੀ ਵਾਲੀ ਮੋਟਰ ਕੋਲ ਪਹੁੰਚੀ ਤਾਂ ਥੋੜਾ ਪਿੱਛੇ ਪਹੁੰਚੀ ਤਾਂ ਉਨ੍ਹਾਂ ਨੂੰ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਇਕਦਮ ਘਬਰਾ ਗਿਆ | ਸ਼ੱਕ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਉਸ ਦਾ ਨਾਂ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਜੀਵਨ ਰਾਵਤ ਉਰਫ਼ ਤੀਲਾ ਪੁੱਤਰ ਕੁਲਵੀਰ ਰਾਵਤ ਵਾਸੀ ਵਾਰਡ ਨੰਬਰ 13 ਭੁਲੱਥ ਦੱਸਿਆ | ਪੁਲਿਸ ਪਾਰਟੀ ਵਲੋਂ ਚੈੱਕ ਕਰਨ 'ਤੇ ਉਸ ਕੋਲੋਂ 25 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਰੰਗ ਫਿੱਕਾ ਸੰਤਰੀ ਬਰਾਮਦ ਹੋਈਆਂ | ਪੁਲਿਸ ਵਲੋਂ ਉਸ ਨੌਜਵਾਨ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਜਾਤੀ ਸੂਚਕ ਸ਼ਬਦ ਵਰਤਣ ਤੇ ਕੁੱਟਮਾਰ ਕਰਨ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਵਿਅਕਤੀ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।