01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਦਾ ਵਪਾਰੀ ਤੇ ਆਮ ਜਨਤਾ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ-ਇੰਜ. ਸਵਰਨ ਸਿੰਘ, ਢਿੱਲੋਂ, ਬੂਲੇ <br/>

ਅਜੀਤ ਡੈਸਕ 07-03-2026
ਸੁਲਤਾਨਪੁਰ ਲੋਧੀ, 6 ਮਾਰਚ (ਨਰੇਸ਼ ਹੈਪੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਜ. ਸਵਰਨ ਸਿੰਘ ਮੈਂਬਰ ਪੀ. ਏ. ਸੀ. ਸ਼੍ਰੋਮਣੀ ਅਕਾਲੀ ਦਲ, ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ ਤੇ ਜਥੇਦਾਰ ਕੁਲਦੀਪ ਸਿੰਘ ਬੂਲੇ ਜ਼ਿਲ੍ਹਾ ਪ੍ਰਧਾਨ ਐਸ. ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਦੀ ਬਦਲਾਅ ਵਾਲੀ ਸਰਕਾਰ ਦੇ ਰਾਜ ਵਿਚ ਪੰਜਾਬ ਦਾ ਵਪਾਰੀ ਵਰਗ ਤੇ ਆਮ ਜਨਤਾ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ ਕਿਉਂਕਿ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਥਾਂ ਸਿਰਫ਼ ਪੀ. ਆਰ. ਤੇ ਇਸ਼ਤਿਹਾਰਾਂ ਵਿਚ ਮਸਤ ਹੈ ਅਤੇ ਪੰਜਾਬ ਹੌਲੀ-ਹੌਲੀ ਅਪਰਾਧੀਆਂ ਦੇ ਹਵਾਲੇ ਹੁੰਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਗੁਰਦਾਸਪੁਰ 'ਚ ਦਿਨ ਦਿਹਾੜੇ ਹੋਈ ਕਰੀਬ 7 ਕਰੋੜ ਦੀ ਡਕੈਤੀ ਦੀ ਘਟਨਾ ਨੂੰ ਪੰਜਾਬ ਵਿਚ ਡਿੱਗ ਰਹੀ ਕਾਨੂੰਨ-ਵਿਵਸਥਾ ਦੀ ਡਰਾਉਣੀ ਤਸਵੀਰ ਪੇਸ਼ ਕਰਦੀ ਹੈ ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ਪੰਜਾਬ ਵਿਚ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ | ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਖ਼ਰਾਬ ਹੋ ਗਏ ਹਨ ਅਤੇ ਰੋਜ਼ਾਨਾ ਡਾਕੇ, ਲੁੱਟ ਖੋਹ, ਗੁੰਡਾਗਰਦੀ ਤੇ ਕਤਲ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ | ਇੰਜ. ਸਵਰਨ ਸਿੰਘ, ਜਥੇਦਾਰ ਢਿੱਲੋਂ ਤੇ ਜਥੇਦਾਰ ਬੂਲੇ ਨੇ ਕਿਹਾ ਕਿ ਇਸ ਤਰ੍ਹਾਂ ਦੀ ਦਹਿਸ਼ਤ ਭਰਪੂਰ ਘਟਨਾ ਨੇ ਸਾਰੇ ਇਲਾਕੇ 'ਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਵਪਾਰੀ ਵਰਗ ਵਿਚ ਵੀ ਭਾਰੀ ਚਿੰਤਾ ਹੈ | ਉਨ੍ਹਾਂ ਕਿਹਾ ਕਿ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਕਰੋੜਾਂ ਦੀ ਲੁੱਟ ਕਰਕੇ ਵੀ ਕਾਨੂੰਨ ਤੋਂ ਬੇਖ਼ੌਫ਼ ਹਨ |

ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਇਕ ਨੂੰ ਕੀਤਾ ਜ਼ਖ਼ਮੀ <br/> ਅਗਲੀ ਖ਼ਬਰ ਜਾਤੀ ਸੂਚਕ ਸ਼ਬਦ ਵਰਤਣ ਤੇ ਕੁੱਟਮਾਰ ਕਰਨ ਸੰਬੰਧੀ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।