01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਇਕ ਨੂੰ ਕੀਤਾ ਜ਼ਖ਼ਮੀ <br/>

ਅਜੀਤ ਡੈਸਕ 07-03-2026
ਕਪੂਰਥਲਾ, 6 ਮਾਰਚ (ਅਮਨਜੋਤ ਸਿੰਘ ਵਾਲੀਆ)-ਚੂਹੜਵਾਲ ਚੁੰਗੀ ਨੇੜੇ ਸਾਮਾਨ ਲੈ ਰਹੇ ਇਕ ਨੌਜਵਾਨ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਉਸ ਦੇ ਸਾਥੀਆਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਜ਼ੇਰੇ ਇਲਾਜ ਕਿਸ਼ਨ ਪੁੱਤਰ ਪੱਪੂ ਵਾਸੀ ਬਾਬਾ ਨਾਮਦੇਵ ਕਾਲੋਨੀ ਮਹਿਤਾਬਗੜ੍ਹ ਨੇ ਦੱਸਿਆ ਕਿ ਉਹ ਅੱਜ ਚੂਹੜਵਾਲ ਚੁੰਗੀ ਨੇੜੇ ਇਕ ਦੁਕਾਨ 'ਤੇ ਸਾਮਾਨ ਲੈ ਰਿਹਾ ਸੀ ਤਾਂ ਉੱਥੇ ਅੱਧੀ ਦਰਜਨ ਤੋਂ ਵੱਧ ਨੌਜਵਾਨ ਮੋਟਰਸਾਈਕਲ 'ਤੇ ਆਏ 'ਤੇ ਉਸ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ, ਜਿਸ ਦਾ ਇਲਾਜ ਸਿਵਲ ਹਸਪਤਾਲ 'ਚ ਡਿਊਟੀ ਡਾ. ਯੁਕਤਾ ਵਲੋਂ ਕੀਤਾ ਜਾ ਰਿਹਾ ਹੈ ਤੇ ਉਸ ਦੀ ਐਮ. ਐਲ. ਆਰ. ਕੱਟ ਕੇ ਥਾਣਾ ਸਿਟੀ ਨੂੰ ਭੇਜ ਦਿੱਤੀ ਗਈ ਹੈ |

ਪਿਛਲੀ ਖ਼ਬਰ ਸੁਲਤਾਨਪੁਰ ਲੋਧੀ 'ਚ ਸੀਵਰੇਜ ਤੇ ਸਟੋਰਮ ਵਾਟਰ ਦੀਆਂ ਪਾਈਪਾਂ ਪਾਉਣ ਦਾ ਕੰਮ ਅਧੂਰਾ ਨਾ ਛੱਡਿਆ ਜਾਵੇ-ਪ੍ਰਧਾਨ <br/>... ਅਗਲੀ ਖ਼ਬਰ ਪੰਜਾਬ ਦਾ ਵਪਾਰੀ ਤੇ ਆਮ ਜਨਤਾ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ-ਇੰਜ. ਸਵਰਨ ਸਿੰਘ, ਢਿੱਲੋਂ, ਬੂਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।