01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਡਿਜੀਟਲ ਤਰੀਕੇ ਨਾਲ 15 ਮਈ ਤੋਂ ਹੋ ਰਹੀ ਜਨਗਣਨਾ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ-ਅਮਿਤ ਕੁਮਾਰ ਪੰਚਾਲ

ਟ੍ਰੇਨਿੰਗ ਮੌਕੇ ਸੰਬੋਧਨ ਕਰਦੇ ਹੋਏ ਅਮਿਤ ਕੁਮਾਰ ਪੰਚਾਲ ਡੀ. ਸੀ. ਕਪੂਰਥਲਾ | ਤਸਵੀਰ 'ਚ ਨਵਨੀਤ ਕੌਰ ਬੱਲ, ਸ਼ਿਖਾ ਭਗਤ, ਅਨੂਪਮ ਕਲੇਰ, ਡਾ. ਇਰਵਿਨ ਕੌਰ, ਅਮਨਪਾਲ ਸਿੰਘ ਤੇ ਹੋਰ | ਤਸਵੀਰ : ਤਿਲਕਰਾਜ <br/> 07-03-2026
ਕਪੂਰਥਲਾ, 6 ਮਾਰਚ (ਅਮਰਜੀਤ ਕੋਮਲ)-ਜਨਗਣਨਾ ਨਾਲ ਸੰਬੰਧਿਤ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ 'ਤੇ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਸਿਖਲਾਈ, ਲੋੜੀਂਦੇ ਸਾਜੋ ਸਾਮਾਨ ਤੇ ਤਕਨੀਕੀ ਸਹੂਲਤਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ ਤਾਂ ਜੋ ਜਨਗਣਨਾ ਦੀ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਿਲ ਨਾ ਆਵੇ | ਇਹ ਗੱਲ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ 15 ਮਈ ਤੋਂ ਸੂਬੇ ਭਰ 'ਚ ਪਹਿਲੀ ਵਾਰ ਡਿਜੀਟਲ ਤਰੀਕੇ ਨਾਲ ਕਰਵਾਈ ਜਾ ਰਹੀ ਜਨਗਣਨਾ ਸੰਬੰਧੀ ਸਮੂਹ ਚਾਰਜ ਅਫ਼ਸਰਾਂ ਤੇ ਜਨਗਣਨਾ ਸਟਾਫ਼ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਚ ਕਰਵਾਈ ਟ੍ਰੇਨਿੰਗ ਮੌਕੇ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨਗਣਨਾ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਗਿਣਤੀ ਕਰਨ ਵਾਲੇ ਕਰਮਚਾਰੀਆਂ ਨੂੰ ਪੂਰਾ ਸਹਿਯੋਗ ਦੇ ਕੇ ਸਹੀ ਜਾਣਕਾਰੀ ਪ੍ਰਦਾਨ ਕਰਨ | ਇਸ ਮੌਕੇ ਜਨਗਣਨਾ ਵਿਭਾਗ ਪੰਜਾਬ ਤੋਂ ਸਹਾਇਕ ਡਾਇਰੈਕਟਰ ਸੁਪਰੀਆ ਤੇ ਸਟੈਟੀਕਲ ਇਨਵੈਸਟੀਗੇੇਟਰ ਗਰੇਡ-2 ਪੰਕਜ ਵਲੋਂ ਸਿਖਲਾਈ ਦੌਰਾਨ ਜਨਗਣਨਾ ਸੰਬੰਧੀ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਨਵਨੀਤ ਕੌਰ ਬੱਲ, ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ, ਨਗਰ ਨਿਗਮ ਫਗਵਾੜਾ ਦੀ ਕਮਿਸ਼ਨਰ ਸ਼ਿਖਾ ਭਗਤ, ਐਸ. ਡੀ. ਐਮ. ਕਪੂਰਥਲਾ ਮੇਜਰ ਡਾ. ਇਰਵਿਨ ਕੌਰ, ਐਸ. ਡੀ. ਐਮ. ਭੁਲੱਥ ਰੁਪਿੰਦਰਪਾਲ ਸਿੰਘ, ਐਸ. ਡੀ. ਐਮ. ਸੁਲਤਾਨਪੁਰ ਲੋਧੀ ਅਮਨਪਾਲ ਸਿੰਘ, ਸਹਾਇਕ ਕਮਿਸ਼ਨਰ ਰਣਦੀਪ ਸਿੰਘ ਤੇ ਸਹਾਇਕ ਰਿਸਰਚ ਅਫ਼ਸਰ ਜਗਪਾਲ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਥੈਲੇਸੀਮੀਆ ਸਰੀਰ 'ਚ ਸਿਹਤਮੰਦ ਹੀਮੋਗਲੋਬਿਨ ਬਣਨ ਦੀ ਸਮਰੱਥਾ ਨੂੰ ਪ੍ਰਭਾਵਿਤ ਕਰਦੀ ਹੈ-ਡਾ. ਸੁਰਜੀਤ ਕੌਰ <br/> ਅਗਲੀ ਖ਼ਬਰ ਸੁਲਤਾਨਪੁਰ ਲੋਧੀ 'ਚ ਸੀਵਰੇਜ ਤੇ ਸਟੋਰਮ ਵਾਟਰ ਦੀਆਂ ਪਾਈਪਾਂ ਪਾਉਣ ਦਾ ਕੰਮ ਅਧੂਰਾ ਨਾ ਛੱਡਿਆ ਜਾਵੇ-ਪ੍ਰਧਾਨ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।