31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਸਕੂਟਰੀ ਸਵਾਰ ਔਰਤ ਦੀ ਮੌਤ

ਅਜੀਤ ਡੈਸਕ 07-03-2026
ਢਿਲਵਾਂ, 6 ਮਾਰਚ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਜੀ. ਟੀ. ਰੋਡ 'ਤੇ ਸਥਿਤ ਆਰਮੀ ਪਬਲਿਕ ਸਕੂਲ ਗਾਜੀ ਗੁਡਾਣਾ ਨਜ਼ਦੀਕ ਇਕ ਸਕੂਟਰੀ ਤੇ ਅਣਪਛਾਤੇ ਵਾਹਨ ਦੀ ਟੱਕਰ 'ਚ ਇਕ ਔਰਤ ਦੀ ਮੌਤ ਹੋ ਗਈ | ਇਸ ਸੰਬੰਧੀ ਥਾਣਾ ਢਿਲਵਾਂ ਦੇ ਏ. ਐਸ. ਆਈ. ਮੂਰਤਾ ਸਿੰਘ ਨੇ ਦੱਸਿਆ ਕਿ ਉਕਤ ਸਥਾਨ 'ਤੇ ਵਾਪਰੇ ਹਾਦਸੇ ਦੀ ਜਾਣਕਾਰੀ ਮਿਲਣ ਉਪਰੰਤ ਉਹ ਮੌਕੇ 'ਤੇ ਪੁੱਜੇ ਅਤੇ ਸਕੂਟਰੀ ਸਵਾਰ ਪਤੀ, ਪਤਨੀ ਤੇ ਭਰਾ ਨੂੰ ਜ਼ਖ਼ਮੀ ਹਾਲਤ 'ਚ ਨਜ਼ਦੀਕੀ ਹਸਪਤਾਲ ਵਿਖੇ ਭੇਜਿਆ, ਜਿਥੇ ਸਕੂਟਰੀ ਸਵਾਰ ਔਰਤ ਜਿਸ ਦੀ ਪਹਿਚਾਣ ਮਨਪ੍ਰੀਤ ਕੌਰ ਵਾਸੀ ਅੰਮਿ੍ਤਸਰ ਵਜੋਂ ਹੋਈ ਹੈ, ਦੀ ਮੌਤ ਹੋ ਗਈ ਹੈ, ਜਦ ਕਿ ਉਸ ਦੇ ਪਤੀ ਹਰਮਨਜੀਤ ਸਿੰਘ ਤੇ ਭਰਾ ਰਵੀ ਕੁਮਾਰ ਜ਼ਖ਼ਮੀ ਹੋਏ ਹਨ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਥਾਣਾ ਢਿਲਵਾਂ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਅਤੇ ਸਕੂਲੀ ਬੱਚਿਆਂ ਲਈ ਇੰਟਰਜਨਰੇਸ਼ਨਲ ਬਾਂਡਿੰਗ ਕੈਂਪ ਲਗਾਇਆ ਅਗਲੀ ਖ਼ਬਰ ਲਵਲੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਅਥਲੈਟਿਕਸ ਮੁਕਾਬਲੇ ਕੱਲ੍ਹ-ਗਗਨਦੀਪ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।