31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ

ਅਜੀਤ ਡੈਸਕ 07-03-2026
ਭੁਲੱਥ, 6 ਮਾਰਚ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਅਗਵਾਈ ਹੇਠ ਕਸਬਾ ਭੁਲੱਥ ਵਿਖੇ ਹੋਈ, ਜਿੱਥੇ ਜ਼ਿਲ੍ਹਾ ਪ੍ਰਧਾਨ ਦੀ ਸਿਹਤ ਦੇ ਮੱਦੇਨਜ਼ਰ ਰੱਖਦੇ ਹੋਏ ਯੂਨੀਅਨ ਵਲੋਂ ਹਰਪਿੰਦਰ ਸਿੰਘ ਭਿੰਦਾ ਨੂੰ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਬਣਾ ਕੇ ਉਸ ਨੂੰ ਯੂਨੀਅਨ ਦੀ ਕਮਾਂਡ ਸੌਂਪੀ ਗਈ ਤੇ ਉਨ੍ਹਾਂ ਨੂੰ ਪਿੰਡਾਂ ਵਿਚ ਜਾ ਕੇ ਇਕਾਈਆਂ ਬਣਾਉਣ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ | ਇਸ ਮੌਕੇ ਤੇ ਹਰਪਿੰਦਰ ਸਿੰਘ ਭਿੰਦਾ ਨੇ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਦਿੱਤੀ ਹੋਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਯੂਨੀਅਨ ਨੂੰ ਵਿਸ਼ਾਲ ਰੂਪ ਦੇਣ ਲਈ ਕਈ ਨਵੇਂ ਕਿਸਾਨਾਂ ਨੂੰ ਇਸ ਮੀਟਿੰਗ ਵਿਚ ਸ਼ਾਮਿਲ ਕੀਤਾ ਗਿਆ | ਇਸ ਮੌਕੇ ਸੁਖਜਿੰਦਰ ਸਿੰਘ ਧਾਲੀਵਾਲ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ, ਮੁਖ਼ਤਿਆਰ ਸਿੰਘ ਸੋਨੀ ਜ਼ੋਰਾਵਰ ਬਲਾਕ ਪ੍ਰਧਾਨ, ਗੁਰਸੇਵਕ ਸਿੰਘ ਰੰਧਾਵਾ ਸਰਕਲ ਪ੍ਰਧਾਨ, ਹਰਦੀਪ ਸਿੰਘ ਧਾਮੀ ਸਰਕਲ ਪ੍ਰਧਾਨ, ਬਲਵੀਰ ਸਿੰਘ ਕੈਸ਼ੀਅਰ, ਸਰਬਜੀਤ ਸਿੰਘ ਇਕਾਈ ਪ੍ਰਧਾਨ ਪੰਡੋਰੀ ਅਰਾਈਆਂ, ਸੁਖਵਿੰਦਰ ਸਿੰਘ ਰਾੜਾ ਬੋਪਾਰਾਏ, ਅਵਤਾਰ ਸਿੰਘ ਲਾਡੀ ਬੋਪਾਰਾਏ, ਅੰਮਿ੍ਤ ਪਾਲ ਸਿੰਘ ਬਲ ਸੀਨੀਅਰ ਆਗੂ, ਚੰਗਾ ਸਿੰਘ ਇਕਾਈ ਪ੍ਰਧਾਨ ਲਿਟਾਂ, ਸੂਬੇਦਾਰ ਮਨਜੀਤ ਸਿੰਘ ਪੰਡੋਰੀ, ਸਤਨਾਮ ਸਿੰਘ ਚੀਮਾ, ਬੂਟਾ ਸਿੰਘ, ਨੀਟਾ ਸਿੰਘ, ਅਮਨਦੀਪ ਸਿੰਘ ਬਾਜਵਾ, ਸਤਨਾਮ ਸਿੰਘ, ਬਲਦੇਵ ਸਿੰਘ ਢਿੱਲੋਂ, ਸਤਵਿੰਦਰ ਸਿੰਘ, ਪਵਨਦੀਪ ਸਿੰਘ, ਗੁਰਪ੍ਰੀਤ ਸਿੰਘ, ਤਰਜਿੰਦਰ ਸਿੰਘ ਭਿੰਦਾ, ਮਾਨ ਸਿੰਘ, ਗੁਰਚਰਨ ਸਿੰਘ ਮੱਲੀ, ਬਲਜੀਤ ਸਿੰਘ, ਸਾਹਿਬ ਸਿੰਘ ਇਕਾਈ ਪ੍ਰਧਾਨ ਜਵਾਹਰ ਨਗਰ, ਹਰਵਿੰਦਰ ਸਿੰਘ ਲੱਖਣ ਖ਼ੁਰਦ ਇਕਾਈ ਪ੍ਰਧਾਨ, ਸਤਪਾਲ ਸਿੰਘ ਇਕਾਈ ਪ੍ਰਧਾਨ ਬੇਗੋਵਾਲ ਅਤੇ ਹੋਰ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਵਾਸੀ ਭਾਰਤੀਆਂ ਨੇ ਬੱਚਿਆਂ ਨੂੰ ਮਾਈਕ ਸਹਾਇਤਾ ਦਿੱਤੀ ਅਗਲੀ ਖ਼ਬਰ ਫਗਵਾੜਾ ਦੀ ਅਫ਼ਸਰਸ਼ਾਹੀ ਵਲੋਂ ਫ਼ੋਨ ਨਾ ਚੁੱਕਣ ਤੋਂ ਲੋਕ ਖਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।