31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਕੇਂਦਰੀ ਜੇਲ੍ਹ 'ਚ ਬੰਦ ਕੈਦੀ ਦੀ ਮੌਤ

ਅਜੀਤ ਡੈਸਕ 08-03-2026

ਕਪੂਰਥਲਾ, 7 ਮਾਰਚ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਤਾਇਨਾਤ ਡਿਊਟੀ ਡਾ. ਵੰਦਨਾ ਨੇ ਦੱਸਿਆ ਕਿ ਮਨਪ੍ਰੀਤ (25) ਪੁੱਤਰ ਬਲਵੰਤ ਰਾਏ ਵਾਸੀ ਉੱਘੀ ਜ਼ਿਲ੍ਹਾ ਜਲੰਧਰ ਨੂੰ ਜੇਲ੍ਹ ਦੇ ਕਰਮਚਾਰੀ ਬੇਹੋਸ਼ੀ ਦੀ ਹਾਲਤ ਵਿਚ ਲੈ ਕੇ ਆਏ ਸਨ | ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ | ਉਨ੍ਹਾਂ ਦੱਸਿਆ ਕਿ ਇਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ, ਜਿਸ ਕਾਰਨ ਇਸ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਇਸ ਸੰਬੰਧੀ ਥਾਣਾ ਕੋਤਵਾਲੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਡਿਪਟੀ ਮੈਡੀਕਲ ਕਮਿਸ਼ਨਰ ਵਲੋਂ ਸੀ. ਐਸ. ਸੀ. ਸੈਂਟਰ ਦੇ ਮਾਲਕਾਂ ਨਾਲ ਮੀਟਿੰਗ ਅਗਲੀ ਖ਼ਬਰ ਮੁੱਖ ਮਹਿਮਾਨ ਸਰਬਜੀਤ ਕੌਰ ਮਾਂਗਟ ਨੇ ਕੀਤੀ ਜੇਤੂ ਵਿਦਿਆਰਥਣਾਂ ਨੂੰ ਇਨਾਮਾਂ ਦੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।