ਕਪੂਰਥਲਾ, 25 ਮਾਰਚ (ਸਡਾਨਾ)-ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਘੁੰਮਣ ਨੇ ਦੱਸਿਆ ਕਿ 26 ਮਾਰਚ ਨੂੰ ਮੋਹਾਲੀ ਦੇ ਇਲਾਕਾ ਲਾਂਡਰਾ ਵਿਖੇ ਹੋਣ ਵਾਲੇ ਸਾਲਾਨਾ ਝੰਡਾ ਦਿਵਸ ਵਿਚ ਕਪੂਰਥਲਾ ਤੋਂ ਵੱਡੀ ਗਿਣਤੀ ਵਿਚ ਨੰਬਰਦਾਰ ਸ਼ਾਮਲ ਹੋਣਗੇ | ਉਨ੍ਹਾਂ ਦੱਸਿਆ ਕਿ ਇਸ ਝੰਡਾ ਦਿਵਸ ਵਿਚ ਸ਼ਮੂਲੀਅਤ ਲਈ ਤਹਿਸੀਲ ਪੱਧਰ 'ਤੇ ਪ੍ਰਧਾਨਾ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਕਿ ਆਪਣੇ ਸਾਥੀਆਂ ਦੇ ਨਾਲ ਵੱਡੀ ਗਿਣਤੀ ਵਿਚ ਸੂਬਾ ਪੱਧਰੀ ਝੰਡਾ ਦਿਵਸ ਵਿਚ ਸ਼ਿਰਕਤ ਕਰਨਗੇ | ਪ੍ਰੈੱਸ ਸਕੱਤਰ ਜਸਪ੍ਰੀਤ ਸਿੰਘ ਵਾਲੀਆ ਨੇ ਨੰਬਰਦਾਰਾਂ ਨੂੰ ਕਿਹਾ ਕਿ ਢਿਲਵਾਂ ਤਹਿਸੀਲ ਦੇ ਨੰਬਰਦਾਰਾਂ ਦਾ ਮਾਣ ਭੱਤਾ ਉਨ੍ਹਾਂ ਦੇ ਖਾਤਿਆਂ ਵਿਚ ਪਹੁੰਚ ਚੁੱਕਾ ਹੈ ਜੋ ਆਪਣਾ ਮਾਣ ਭੱਤਾ ਬੈਂਕਾਂ ਵਿਚੋਂ ਪ੍ਰਾਪਤ ਕਰ ਸਕਦੇ ਹਨ |