28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੇ ਕੀਤੀਆਂ ਨਵੀਆਂ ਨਿਯੁਕਤੀਆਂ <br/>

ਅਜੀਤ ਡੈਸਕ 26-03-2026
ਕਪੂਰਥਲਾ, 25 ਮਾਰਚ (ਸਡਾਨਾ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਕਪੂਰਥਲਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਵਲੋਂ ਪਾਰਟੀ ਹਾਈ ਕਮਾਂਡ ਤੇ ਹਲਕਾ ਇੰਚਾਰਜ ਐਚ.ਐਸ. ਵਾਲੀਆ ਨਾਲ ਵਿਚਾਰ ਵਟਾਂਦਰੇ ਉਪਰੰਤ ਸੁਖਦੇਵ ਸਿੰਘ ਨੂੰ ਜ਼ਿਲ੍ਹਾ ਜਨਰਲ ਸਕੱਤਰ, ਸੁਰਜੀਤ ਸ਼ਰਮਾ ਨੂੰ ਜ਼ਿਲ੍ਹਾ ਸਕੱਤਰ, ਯਸ਼ਪਾਲ ਨਾਹਰ ਨੂੰ ਜ਼ਿਲ੍ਹਾ ਉਪ ਪ੍ਰਧਾਨ, ਰਾਜ ਕੁਮਾਰ ਸ਼ਰਮਾ ਨੂੰ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਤੇ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ | ਨਵਨਿਯੁਕਤ ਅਹੁਦੇਦਾਰਾਂ ਨੇ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੀ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਪੀ.ਏ.ਸੀ. ਦੇ ਮੈਂਬਰ ਅਜੇ ਬਬਲਾ, ਜਗਜੀਤ ਸਿੰਘ ਸ਼ੰਮੀ, ਅਸ਼ੋਕ ਭਗਤ ਕੌਂਸਲਰ, ਅਮਰਜੀਤ ਸਿੰਘ ਥਿੰਦ, ਹਰਪ੍ਰੀਤ ਸਿੰਘ ਹੈਪੀ, ਸੁਖਜਿੰਦਰ ਸਿੰਘ ਸੇਖੋਂ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਅਣਪਛਾਤੇ ਲੁਟੇਰੇ ਸੇਵਾ ਮੁਕਤ ਪੁਲਿਸ ਇੰਸਪੈਕਟਰ ਦਾ ਪਰਸ ਝਪਟ ਕੇ ਹੋਏ ਫ਼ਰਾਰ ਅਗਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਸੰਬੰਧੀ ਆਰ.ਸੀ.ਐਫ. ਵਿਖੇ ਕਰਵਾਇਆ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।