28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਥਾਣੇ ਅੱਗੇ ਧਰਨੇ 'ਤੇ ਪੁੱਜੇ ਵਿਅਕਤੀ ਵਲੋਂ ਕੇਸ ਵਾਪਿਸ ਨਾ ਲੈਣ ਦੀ ਸੂਰਤ 'ਚ ਮਿ੍ਤਕ ਰਵੀ ਦੇ ਵਾਰਸਾਂ ਨੂੰ ਜਾਨ ਤੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ <br/>

ਅਜੀਤ ਡੈਸਕ 26-03-2026
ਸੁਭਾਨਪੁਰ, 25 ਮਾਰਚ (ਸਤਨਾਮ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ 13 ਮਾਰਚ ਤੋਂ ਦਿਨ ਰਾਤ ਦਾ ਧਰਨਾ ਲਗਾ ਕੇ ਰਵੀ ਕਤਲ ਮਾਮਲੇ ਚ ਸ਼ਾਮਲ ਸਾਰੇ ਹਮਲਾਵਰਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ | ਥਾਣੇ ਅੱਗੇ ਧਰਨਾ ਸਥਾਨ ਉੱਤੇ ਡਟੇ ਪੀੜਤ ਪਰਿਵਾਰ ਪਾਸ 24 ਮਾਰਚ ਦੀ ਦਰਮਿਆਨੀ ਰਾਤ ਨੂੰ ਇੱਕ ਵਿਅਕਤੀ ਜੋ ਹਮੀਰਾ ਪਿੰਡ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ | ਸਵਿਫ਼ਟ ਚਿੱਟੇ ਰੰਗ ਦੀ ਕਾਰ ਵਿਚ ਸਵਾਰ ਹੋ ਕੇ ਆਇਆ ਅਤੇ ਗਾਲੀ ਗਲੋਚ ਕਰਦਾ ਹੋਇਆ ਪੀੜਤ ਪਰਿਵਾਰ ਨੂੰ ਧਮਕੀਆਂ ਦੇਣ ਲੱਗਾ ਕਿ ਜੇਕਰ ਤੁਸੀਂ ਦਰਜ ਕਰਵਾਇਆ ਕੇਸ ਵਾਪਸ ਨਾ ਲਿਆ ਤਾਂ ਸਾਰੇ ਪਰਿਵਾਰ ਨੂੰ ਜਾਨ ਤੋਂ ਮਾਰ ਦੇਵੇਗਾ | ਗੁਰਪ੍ਰੀਤ ਸਿੰਘ ਚੀਦਾ ਨੇ ਦੱਸਿਆ ਕੇ ਰੌਲਾ ਸੁਣ ਕੇ ਥਾਣੇ ਚ ਮੌਜੂਦ ਮੁਲਾਜ਼ਮਾਂ ਵਲੋਂ ਉਸ ਨੂੰ ਫ਼ੜ ਕੇ ਉੱਥੋਂ ਲਾਂਭੇ ਕੀਤਾ ਗਿਆ | ਮਿ੍ਤਕ ਰਵੀ ਦੀ ਪਤਨੀ ਪੂਜਾ ਨੇ ਥਾਣਾ ਸੁਭਾਨਪੁਰ ਮੁਖੀ ਨੂੰ ਦਰਖ਼ਾਸਤ ਦੇ ਕੇ ਉਸ ਵਿਅਕਤੀ ਵਿਰੁੱਧ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਯੂਨੀਅਨ ਦੇ ਯੂਥ ਵਿੰਗ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਥਾਣੇ ਅੱਗੇ ਹੀ ਕੇਸ ਵਾਪਸ ਨਾ ਲੈਣ ਦੀ ਸੂਰਤ ਵਿਚ ਪੀੜਤ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਦੀ ਹਿੰਮਤ ਦੇਖੋ ਕਿੰਨੀ ਹੈ | ਉਕਤ ਵਿਅਕਤੀ ਵੱਲੋਂ ਜਾਤੀ ਸੂਚਕ ਸ਼ਬਦ ਬੋਲਣ ਤੋਂ ਇਲਾਵਾ ਗੰਦੀਆਂ ਗਾਲਾ ਕੱਢੀਆਂ ਗਈਆਂ | ਉਹਨਾਂ ਕਿਹਾ ਕਿ ਮਿ੍ਤਕ ਰਵੀ ਦੀ ਪਤਨੀ ਪੂਜਾ ਵੱਲੋਂ ਲਿਖਤੀ ਤੌਰ ਤੇ ਉਕਤ ਵਿਅਕਤੀ ਦੇ ਖਿਲਾਫ ਥਾਣਾ ਸੁਭਾਨਪੁਰ ਵਿਖੇ ਦਰਖਾਸਤ ਦੇ ਦਿੱਤੀ ਹੈ | ਉਹਨਾਂ ਕਿਹਾ ਪੁਲਿਸ ਪ੍ਰਸ਼ਾਸਨ ਵੱਲੋਂ ਜਲਦੀ ਤੋਂ ਜਲਦੀ ਉਕਤ ਵਿਅਕਤੀ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਜਾਵੇ | ਅਗਰ ਉਕਤ ਵਿਅਕਤੀ ਦੇ ਖਿਲਾਫ ਪੁਲਿਸ ਮੁਕੱਦਮਾ ਦਰਜ ਨਹੀਂ ਕਰਦੀ ਤਾਂ ਉਹ ਇਸ ਦੇ ਖਿਲਾਫ ਵੀ ਸੰਘਰਸ਼ ਵਿੱਢਣਗੇ | ਉਨ੍ਹਾਂ ਕਿਹਾ ਕਿ ਡਰਾ ਧਮਕਾ ਕੇ ਪੀੜਤ ਪਰਿਵਾਰ ਨੂੰ ਚੁੱਪ ਕਰਵਾਉਣ ਦੀ ਸਾਜ਼ਿਸ਼ ਘੜੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਪੀੜਤ ਪਰਿਵਾਰ ਨੂੰ ਕਿਸੇ ਪ੍ਰਕਾਰ ਦਾ ਨੁਕਸਾਨ ਹੋਇਆ ਤਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਧਮਕੀਆਂ ਦੇਣ ਵਾਲਾ ਵਿਅਕਤੀ ਅਤੇ ਕੇਸ ਵਿਚ ਨਾਮਜ਼ਦ ਵਿਅਕਤੀ ਹੋਣਗੇ | ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਮਸਲੇ ਨੂੰ ਅਜੇ ਵੀ ਗੰਭੀਰਤਾ ਨਾਲ ਨਾ ਲਿਆ ਤਾਂ ਹਾਈਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਕਾਰਵਾਈ ਕਰਦਿਆਂ ਪੀੜਤ ਪਰਿਵਾਰ ਦੇ ਜਾਨ ਮਾਲ ਦੀ ਰੱਖਿਆ ਕਰਨ ਦੀ ਮੰਗ ਕੀਤੀ ਹੈ | ਇਸ ਮੌਕੇ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਯੂਨੀਅਨ ਵਲੋਂ ਪੀੜਤ ਪਰਿਵਾਰ ਨੂੰ ਨਿਆਂ ਦਿਵਾਉਣ ਲਈ 28 ਮਾਰਚ ਨੂੰ ਹਾਈਵੇ ਜਾਮ ਕੀਤਾ ਜਾਵੇਗਾ |

ਪਿਛਲੀ ਖ਼ਬਰ ਹਿੰਦੀ ਅਖ਼ਬਾਰ ਦੇ ਪੱਤਰਕਾਰ 'ਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕੀਤਾ <br/> ਅਗਲੀ ਖ਼ਬਰ ਅਣਪਛਾਤੇ ਲੁਟੇਰੇ ਸੇਵਾ ਮੁਕਤ ਪੁਲਿਸ ਇੰਸਪੈਕਟਰ ਦਾ ਪਰਸ ਝਪਟ ਕੇ ਹੋਏ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।