28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਮਸੀਹੀ ਭਾਈਚਾਰੇ ਵਲੋਂ ਕੇਂਦਰੀ ਗ੍ਰਹਿ ਮੰਤਰੀ ਦਾ ਪੁਤਲਾ ਫੂਕ ਪ੍ਰਦਰਸ਼ਨ

ਅਜੀਤ ਡੈਸਕ 26-03-2026
ਕਪੂਰਥਲਾ, 25 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਧਰਮ ਪਰਿਵਰਤਨ ਵਿਰੁੱਧ ਕਾਨੂੰਨ ਬਣਾਉਣ ਸੰਬੰਧੀ ਦਿੱਤੇ ਗਏ ਬਿਆਨ ਦੇ ਵਿਰੋਧ ਵਿਚ ਮਸੀਹੀ ਭਾਈਚਾਰੇ ਨਾਲ ਸਬੰਧਿਤ ਲੋਕਾਂ ਨੇ ਸੀ.ਐਨ.ਐਨ. ਕਪੂਰਥਲਾ ਤੋਂ ਪਾਸਟਰ ਕੁਲਵੰਤ ਸਿੰਘ ਦੀ ਅਗਵਾਈ ਵਿਚ ਡੀ.ਸੀ. ਚੌਂਕ ਵਿਚ ਕੇਂਦਰੀ ਗ੍ਰਹਿ ਮੰਤਰੀ ਦਾ ਪੁਤਲਾ ਜਲਾਕੇ ਰੋਸ ਵਿਖਾਵਾ ਕੀਤਾ | ਇਸ ਮੌਕੇ ਕਿ੍ਸਚੀਅਨ ਨੈਸ਼ਨਲ ਫ਼ਰੰਟ ਦੇ ਕੌਮੀ ਪ੍ਰਧਾਨ ਲਾਰੈਂਸ ਚੌਧਰੀ ਨੇ ਕੇਂਦਰੀ ਗ੍ਰਹਿ ਮੰਤਰੀ ਵਲੋਂ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਬਣਾਉਣ ਸਬੰਧੀ ਦਿੱਤੇ ਏ ਬਿਆਨ ਦੀ ਸਖ਼ਤ ਨਿੰਦਾ ਕੀਤੀ ਤੇ ਕਿਹਾ ਕਿ ਉਨ੍ਹਾਂ ਇਹ ਬਿਆਨ ਦੇ ਕੇ ਇਸਾਈ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਹੈ | ਫ਼ਰੰਟ ਦੇ ਕੌਮੀ ਪ੍ਰਧਾਨ ਨੇ ਕਿਹਾ ਕਿ ਉਹ ਪਹਿਲਾਂ ਵੀ ਇਸ ਤਰ੍ਹਾਂ ਦੇ ਬਿਆਨ ਦੇ ਚੁੱਕੇ ਹਨ | ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ, ਚੰਡੀਗੜ੍ਹ ਪੰਜਾਬ ਨੂੰ ਨਾ ਦੇਣ, ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾ ਨੂੰ ਅਣਗੌਲਿਆ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਲਈ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰਕੇ ਭਾਰਤੀ ਸੰਵਿਧਾਨ ਦਾ ਅਪਮਾਨ ਕਰ ਰਹੇ ਹਨ | ਲਾਰੈਂਸ ਚੌਧਰੀ ਨੇ ਕਿਹਾ ਕਿ ਕੇਂਦਰ ਗ੍ਰਹਿ ਮੰਤਰੀ ਨੂੰ ਇਸ ਗੈਰ ਜਿੰਮੇਵਾਰਾਨਾ ਬਿਆਨ ਲਈ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਵਲੋਂ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਖ਼ਤਰੇ ਵਿਚ ਪਾਉਣ, ਘੱਟ ਗਿਣਤੀਆਂ ਨੂੰ ਡਰਾਉਣ ਤੇ ਸੰਵਿਧਾਨਕ ਆਜ਼ਾਦੀਆਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ਾਂ ਦਾ ਇਸਾਈ ਭਾਈਚਾਰੇ ਵਲੋਂ ਡੱਟ ਕੇ ਵਿਰੋਧ ਕਰ ਰਹੇ | ਇਸ ਮੌਕੇ ਪਾਸਟਰ ਕਮਲੇਸ਼, ਰਾਜਵਿੰਦਰ ਸਿੰਘ ਮਿੱਠਾ, ਬਲਦੇਵ ਰਾਜ, ਨਵਦੀਪ, ਅਰੁਣਵੀਰ, ਵੰਸ਼, ਸਨੀ ਖੋਸਲਾ, ਗੌਰਵ, ਮਨਜੀਤ ਕੁਮਾਰ, ਵਿਕਰਮ ਪਾਲ, ਰਵੀ ਕੁਮਾਰ, ਥਾਮਸ, ਅਨਿਲ ਕੁਮਾਰ, ਰਾਕੇਸ਼ ਕੁਮਾਰ, ਜਰਨੈਲ, ਮੰਗਾ, ਅਨੋਸ, ਜਸ਼ਨ, ਗਗਨ, ਵਿਜੇ, ਗੌਤਮ, ਪਾਸੋ, ਲਵਦੀਪ ਮਰਾਜਵਾਲ, ਗੱਬਰ ਲੋਹੀਆਂ, ਨਰਾਇਣ ਦਾਸ, ਵਿਜੇ ਲੋਹੀਆਂ, ਗੁਰਜੰਟ ਸੁਲਤਾਨਪੁਰ, ਜੱਜ ਪੱਤੜਾਂ, ਜਸ਼ਨ, ਅਮਰਿਤ ਬਾਬਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਜ਼ੁਰਗ ਵਲੋਂ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ <br/> ਅਗਲੀ ਖ਼ਬਰ ਰੇਲ ਕੋਚ ਫ਼ੈਕਟਰੀ ਕਪੂਰਥਲਾ ਨੇ ਤਿਆਰ ਕੀਤੀ 16 ਡੱਬਿਆਂ ਵਾਲੀ ਪਹਿਲੀ ਵੰਦੇ ਭਾਰਤ ਟਰੇਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।