28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਬਜ਼ੁਰਗ ਵਲੋਂ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ <br/>

ਅਜੀਤ ਡੈਸਕ 26-03-2026
ਫਗਵਾੜਾ, 25 ਮਾਰਚ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਪ੍ਰੀਤ ਨਗਰ ਵਿਖੇ ਇੱਕ ਬਜ਼ੁਰਗ ਵਲੋਂ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ | ਮਿ੍ਤਕ ਦੀ ਪਛਾਣ ਲਾਲ ਚੰਦ (82) ਵਾਸੀ ਨਿਰੋਦਨ ਜ਼ਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼ ਹਾਲ ਵਾਸੀ ਪ੍ਰੀਤ ਨਗਰ ਵਜੋਂ ਹੋਈ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੰਨਾ ਪੁੱਤਰ ਲੀਡਰ ਸਿੰਘ ਨੇ ਦੱਸਿਆ ਕਿ ਉਕਤ ਬਜ਼ੁਰਗ ਜੋ ਉਨ੍ਹਾਂ ਦੇ ਮਕਾਨ 'ਚ ਕਿਰਾਏ 'ਤੇ ਰਹਿੰਦਾ ਸੀ ਤੇ ਅੱਜ ਜਦੋਂ ਉਨ੍ਹਾਂ ਦੇਖਿਆ ਤਾਂ ਬਜ਼ੁਰਗ ਨੇ ਪੱਖੇ ਨਾਲ ਲਟਕ ਕੇ ਫਾਹਾ ਲਿਆ ਹੋਇਆ ਸੀ | ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਤੇ ਪੁਲਿਸ ਵਲੋਂ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ 'ਚ ਲਿਆ ਗਿਆ ਹੈ | ਜਾਂਚ ਅਧਿਕਾਰੀ ਮਨਜੀਤ ਸਿੰਘ ਨੇ ਦੱਸਿਆ ਕਿ ਫ਼ਿਲਹਾਲ ਖ਼ੁਦਕੁਸ਼ੀ ਦੇ ਕਾਰਨਾ ਬਾਰੇ ਪਤਾ ਨਹੀਂ ਲੱਗ ਸਕਿਆ ਹੈ ਤੇ ਇਨ੍ਹਾਂ ਦੇ ਵਾਰਸਾਂ ਨੂੰ ਇਤਲਾਹ ਦੇਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ | ਵਰਨਣਯੋਗ ਹੈ ਕਿ ਮਿ੍ਤਕ ਦੀ ਲਾਸ਼ ਨੂੰ ਹਸਪਤਾਲ ਤੱਕ ਲਿਜਾਉਣ ਲਈ ਪਰਿਵਾਰਿਕ ਮੈਂਬਰ ਕਰੀਬ ਦੋ ਘੰਟੇ ਤੱਕ ਸਰਕਾਰੀ ਐਂਬੂਲੈਂਸ ਲਈ ਫ਼ੋਨ ਕਰਦੇ ਰਹੇ ਪਰ ਕੋਈ ਵੀ ਨਹੀਂ ਪੁੱਜਾ |

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੁੱਖ ਮੰਤਰੀ ਤੇ ਪੰਜਾਬ ਡੀ. ਜੀ. ਪੀ. ਦੇ ਫੂਕੇ ਪੁਤਲੇ <br/> ਅਗਲੀ ਖ਼ਬਰ ਮਸੀਹੀ ਭਾਈਚਾਰੇ ਵਲੋਂ ਕੇਂਦਰੀ ਗ੍ਰਹਿ ਮੰਤਰੀ ਦਾ ਪੁਤਲਾ ਫੂਕ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।