28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੁੱਖ ਮੰਤਰੀ ਤੇ ਪੰਜਾਬ ਡੀ. ਜੀ. ਪੀ. ਦੇ ਫੂਕੇ ਪੁਤਲੇ <br/>

ਅਜੀਤ ਡੈਸਕ 26-03-2026
ਨਡਾਲਾ, 25 ਮਾਰਚ (ਰਘਬਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜੋਨ ਨਡਾਲਾ ਜ਼ਿਲ੍ਹਾ ਕਪੂਰਥਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜੋਨ ਪ੍ਰਧਾਨ ਨਿਸ਼ਾਨ ਸਿੰਘ, ਜੋਨ ਸਕੱਤਰ ਬਲਦੇਵ ਸਿੰਘ ਦੀ ਰਹਿਨੁਮਾਈ ਹੇਠ ਜੋਨ ਨਡਾਲਾ ਦੇ ਸੈਂਕੜੇ ਪਿੰਡਾ ਵਿਚ ਭਗਵੰਤ ਸਿੰਘ ਮਾਨ ਤੇ ਪੰਜਾਬ ਦੇ ਡੀ ਜੀ ਪੀ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਜੋਨ ਆਗੂ ਕਮਲਜੀਤ ਸਿੰਘ , ਜੋਨ ਆਗੂ ਬੀਬੀ ਨਿਰਮਲ ਕੌਰ, ਜੋਨ ਆਗੂ ਬਲਵਿੰਦਰ ਕੌਰ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੀ ਕਾਲ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਲੱਗ ਰਹੇ ਡੀ.ਸੀ. ਦਫ਼ਤਰ ਦੇ ਬਾਹਰ ਪੱਕੇ ਮੋਰਚੇ ਲਾਉਣ ਦੇ ਪ੍ਰੋਗਰਾਮ ਤਹਿਤ ਜ਼ਿਲ੍ਹਾ ਅੰਮਿ੍ਤਸਰ ਵੱਲੋਂ ਸੂਬਾ ਆਗੂ ਸਰਵਣ ਸਿੰਘ ਦੀ ਅਗਵਾਈ ਹੇਠ ਧਰਨਾ ਲਾਉਣ ਜਾ ਰਹੀ ਸੰਗਤ ਨੂੰ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਦੇ ਹੁਕਮਾ ਤੇ ਬੈਰੀਕੇਡ ਕਰਕੇ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਸੰਗਤ ਨੇ ਰਸਤੇ ਵਿਚ ਪੱਕਾ ਮੋਰਚਾ ਲਾ ਦਿੱਤਾ | ਰਾਤ ਨੂੰ ਪੰਜਾਬ ਪੁਲਿਸ ਨੇ ਰਾਤ 2 ਵਜੇ ਧਰਨੇ ਤੇ ਸੁੱਤੇ ਪਏ ਕਿਸਾਨਾਂ ਤੇ ਲਾਠੀਚਾਰਜ ਕੀਤਾ ਤੇ ਕਿਸਾਨ ਆਗੂ ਨੂੰ ਗਿ੍ਫ਼ਤਾਰ ਕੀਤਾ ਤੇ ਤਸ਼ੱਦਦ ਕਰਕੇ ਕਿਸਾਨ ਆਗੂਆਂ ਨੂੰ ਜੇਲ੍ਹਾਂ ਵਿਚ ਬੰਦ ਕਰ ਦਿੱਤਾ ਸੀ | ਜੋਨ ਖ਼ਜ਼ਾਨਚੀ ਬਲਵਿੰਦਰ ਸਿੰਘ, ਮੀਤ ਪ੍ਰਧਾਨ ਗੱਗੀ ਹਮੀਰਾ, ਜੋਨ ਆਗੂ ਜਸਵੰਤ ਸਿੰਘ, ਨੇ ਕਿਹਾ ਇਸ ਦੇ ਰੋਸ ਵੱਜੋ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਸੈਂਕੜੇ ਪਿੰਡਾ ਵਿਚ ਭਗਵੰਤ ਸਿੰਘ ਮਾਨ ਦੇ ਪੁਤਲੇ ਫੂਕੇ ਗਏ ਤੇ ਇਸੇ ਘੜੀ ਦੇ ਤਹਿਤ ਜੋਨ ਨਡਾਲਾ ਦੇ ਸੈਂਕੜੇ ਪਿੰਡਾ ਵਿਚ ਭਗਵੰਤ ਸਿੰਘ ਮਾਨ ਤੇ ਪੰਜਾਬ ਦੇ ਡੀਜੀਪੀ ਦੇ ਪੰਜਾਬ ਦੇ ਪੁਤਲੇ ਫੂਕੇ ਗਏ | ਜੋਨ ਪੈ੍ਰੱਸ ਸਕੱਤਰ ਅਰਵਿੰਦਰ ਸਿੰਘ ਨੇ ਕਿਹਾ ਅਗਲੇ ਦਿਨਾ ਵਿਚ ਵੱਡੀ ਰਣਨੀਤੀ ਤਿਆਰ ਕਰਕੇ ਸੰਘਰਸ਼ ਤੇਜ਼ ਕੀਤੇ ਜਾਣਗੇ ਤੇ ਮੰਗਾ ਪੂਰੀ ਹੋਣ ਤੱਕ ਸੰਘਰਸ਼ ਜਾਰੀ ਰਹੇਗਾ |

ਪਿਛਲੀ ਖ਼ਬਰ ਪੇਟ ਦੇ ਰੋਗਾਂ ਸੰਬੰਧੀ ਬਿਹਤਰ ਇਲਾਜ ਦੇ ਰਿਹਾ ਜਸਵੰਤ ਹਸਪਤਾਲ <br/> ਅਗਲੀ ਖ਼ਬਰ ਬਜ਼ੁਰਗ ਵਲੋਂ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।