28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸਮਾਜ ਸੇਵਕ ਗੁਰਮੀਤ ਸਿੰਘ ਥਾਪਰ ਵਲੋਂ ਐਸ.ਡੀ. ਐਮ. ਭੁਲੱਥ ਤੇ ਤਹਿਸੀਲਦਾਰ ਦਾ ਨਿੱਘਾ ਸਵਾਗਤ <br/>

ਅਜੀਤ ਡੈਸਕ 26-03-2026
ਭੁਲੱਥ, 25 ਮਾਰਚ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਕੁਝ ਦਿਨ ਪਹਿਲਾਂ ਤਾਇਨਾਤ ਹੋਏ ਐਸ ਡੀ ਐਮ ਰੁਪਿੰਦਰ ਪਾਲ ਸਿੰਘ ਅਰਜੁਨ ਐਵਾਰਡੀ ਇੰਟਰਨੈਸ਼ਨਲ ਹਾਕੀ ਖਿਡਾਰੀ ਤੇ ਤਹਿਸੀਲਦਾਰ ਵਰਿੰਦਰ ਭਾਟੀਆ ਵੱਲੋਂ ਚਾਰਜ ਸੰਭਾਲਣ ਉਪਰੰਤ ਅੱਜ ਉਹਨਾਂ ਨੂੰ ਉੱਘੇ ਸਮਾਜ ਸੇਵਕ ਗੁਰਮੀਤ ਸਿੰਘ ਥਾਪਰ ਖੱਸਣ ਮੈਂਬਰ ਜ਼ਿਲ੍ਹਾ ਪਰਿਸ਼ਦ ਕਪੂਰਥਲਾ ਤੇ ਉਹਨਾਂ ਦੇ ਸਾਥੀਆਂ ਵੱਲੋਂ ਫੁੱਲਾਂ ਦੇ ਬੁੱਕੇ ਦੇ ਕੇ ਸਨਮਾਨਿਤ ਕੀਤਾ ਗਿਆ, ਇਸ ਮੌਕੇ ਗੱਲਬਾਤ ਕਰਦਿਆਂ ਐਸਡੀਐਮ ਭੁਲੱਥ ਤੇ ਤਹਿਸੀਲਦਾਰ ਵੱਲੋਂ ਆਏ ਹੋਏ ਪਤਵੰਤਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਹਿਸੀਲ ਭੁਲੱਥ ਵਿਚ ਕੰਮ ਕਰਵਾਉਣ ਆਏ ਹਰੇਕ ਵਿਅਕਤੀ ਦਾ ਕੰਮ ਬਿਨਾਂ ਕਿਸੇ ਭੇਦਭਾਵ ਦੇ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ ਸ਼ਾਹੀ, ਡਾਕਟਰ ਬਲਵੀਰ ਸਿੰਘ ਸ਼ਾਹੀ, ਬਲਦੇਵ ਸਿੰਘ ਪੰਡੋਰੀ, ਦਲਜੀਤ ਸਿੰਘ ਭਟਨੂਰਾ ਕਲਾਂ, ਮੁਖ਼ਤਿਆਰ ਸਿੰਘ ਸੋਨੀ ਜ਼ੋਰਾਵਰ ਕਿਸਾਨ ਆਗੂ, ਪਰਮਜੀਤ ਸਿੰਘ ਸ਼ਾਹੀ ਨੰਬਰਦਾਰ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਪੇਟ ਦੇ ਰੋਗਾਂ ਸੰਬੰਧੀ ਬਿਹਤਰ ਇਲਾਜ ਦੇ ਰਿਹਾ ਜਸਵੰਤ ਹਸਪਤਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।