28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 26-03-2026
ਸੁਲਤਾਨਪੁਰ ਲੋਧੀ, 25 ਮਾਰਚ (ਥਿੰਦ, ਨਰੇਸ਼ ਹੈਪੀ)-ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸੁਲਤਾਨਪੁਰ ਲੋਧੀ ਵਿਖੇ ਉੱਚ ਪੱਧਰ ਦੀ ਸਿੱਖਿਆ ਮੁਹੱਈਆ ਕਰਵਾ ਰਹੀ ਪ੍ਰਸਿੱਧ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ- ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਨਤੀਜਿਆਂ ਨੂੰ ਮਾਪਿਆਂ ਨਾਲ ਸਾਂਝਾ ਕਰਨਾ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਪੂਰਾ ਸਾਲ ਮਿਹਨਤ ਤੇ ਲਗਨ ਦੇ ਨਾਲ ਪੜ੍ਹਾਈ ਕੀਤੀ ਹੈ, ਜਿਸ ਦੇ ਫਲਸਰੂਪ ਨਰਸਰੀ ਤੋਂ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪਿ੍ੰਸੀਪਲ ਰੇਨੂ ਅਰੋੜਾ ਦੁਆਰਾ ਸਮੂਹ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੀਖਿਆਵਾਂ ਦੀ ਚੰਗੀ ਕਾਰਗੁਜ਼ਾਰੀ ਲਈ ਵਧਾਈ ਦਿੱਤੀ | ਇਸ ਤੋਂ ਇਲਾਵਾ ਸਕੂਲ ਮੈਨੇਜਮੈਂਟ ਦੁਆਰਾ ਇਹਨਾਂ ਪ੍ਰੀਖਿਆਵਾਂ ਵਿਚ ਜਮਾਤ ਨਰਸਰੀ ਤੋਂ ਗਿਆਰ੍ਹਵੀਂ ਦੇ ਪੁਜ਼ੀਸ਼ਨ ਹੋਲਡਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਨਵੀਆਂ ਜਮਾਤਾਂ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਗੁਰਦੁਆਰਾ ਸੈਫਲਾਬਾਦ 'ਚ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਡਾਕਟਰਾਂ ਨੇ ਕੀਤੀ 315 ਮਰੀਜ਼ਾਂ ਦੀ ਜਾਂਚ, 44... ਅਗਲੀ ਖ਼ਬਰ ਸਮਾਜ ਸੇਵਕ ਗੁਰਮੀਤ ਸਿੰਘ ਥਾਪਰ ਵਲੋਂ ਐਸ.ਡੀ. ਐਮ. ਭੁਲੱਥ ਤੇ ਤਹਿਸੀਲਦਾਰ ਦਾ ਨਿੱਘਾ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।