ਕਪੂਰਥਲਾ, 25 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਦੇ ਮੁੱਖ ਸੇਵਾਦਾਰ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਵਲੋਂ ਪ੍ਰਵਾਸੀ ਭਰਾਵਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸੈਫਲਾਬਾਦ ਵਿਚ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਾਇਆ ਗਿਆ | ਅਰਦਾਸ ਉਪਰੰਤ ਅੰਮਿ੍ਤਪਾਲ ਸਿੰਘ ਆਊਟਰੀਚ ਐਂਡਮਿਸਟਰੇਟਰ ਦੀ ਦੇਖਰੇਖ ਹੇਠ ਸ਼ੰਕਰਾ ਆਈ ਹਸਪਤਾਲ ਦੇ ਅੱਖਾਂ ਦੇ ਮਾਹਿਰ ਡਾ. ਯਸ਼ਆ ਗੁਪਤਾ ਤੇ ਉਨ੍ਹਾਂ ਦੀ ਟੀਮ ਨੇ 315 ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ | ਇਨ੍ਹਾਂ ਵਿਚੋਂ 44 ਮਰੀਜ਼ ਅਪ੍ਰੇਸ਼ਨ ਦੇ ਯੋਗ ਪਾਏ ਤੇ ਬਾਕੀ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤਕਸੀਮ ਕੀਤੀ ਗਈਆਂ | ਅਪੇ੍ਰਸ਼ਨ ਯੋਗ ਮਰੀਜ਼ਾਂ ਦੇ 26 ਮਾਰਚ ਨੂੰ ਸ਼ੰਕਰਾ ਆਈ ਹਸਪਤਾਲ ਵਿਚ ਅਪ੍ਰੇਸ਼ਨ ਕੀਤੇ ਜਾਣਗੇ | ਕੈਂਪ ਦੀ ਸਮਾਪਤੀ 'ਤੇ ਬਾਬਾ ਲੀਡਰ ਸਿੰਘ ਨੇ ਡਾ. ਯਸ਼ਆ ਗੁਪਤਾ ਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਲਖਬੀਰ ਸਿੰਘ, ਹਰਜੋਤ ਕੌਰ, ਰੀਨਾ, ਕਮਲੇਸ਼ ਕੁਮਾਰੀ, ਮਹਿਕਪ੍ਰੀਤ ਕੌਰ ਨੂੰ ਸਿਰੋਪਾਓ ਭੇਟ ਕੀਤੇ | ਉਨ੍ਹਾਂ ਹਸਪਤਾਲ ਦੀ ਟੀਮ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਭਵਿੱਖ ਵਿਚ ਵੀ ਅੱਖਾਂ ਦਾ ਚੈੱਕਅਪ ਤੇ ਅਪ੍ਰੇਸ਼ਨ ਕੈਂਪ ਲਗਾਇਆ ਜਾਵੇਗਾ |