28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਨੇ 27 ਮਾਰਚ ਤੋਂ ਕੀਤਾ ਮੁੜ ਸੂਬਾ ਪੱਧਰੀ ਸੰਘਰਸ਼ ਦਾ ਐਲਾਨ <br/>

ਅਜੀਤ ਡੈਸਕ 26-03-2026
ਕਪੂਰਥਲਾ, 25 ਮਾਰਚ (ਸਡਾਨਾ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ ਨਾਲ ਥਾਣਾ ਜੰਡਿਆਲਾ ਗੁਰੂ ਦੇ ਮੁਖੀ ਨਰੇਸ਼ ਕੁਮਾਰ ਤੇ ਸਿਪਾਹੀ ਮਲੂਕ ਸਿੰਘ ਵਲੋਂ ਬਦਸਲੂਕੀ ਕਰਨ, ਉਨ੍ਹਾਂ ਦੇ ਪਰਿਵਾਰ ਨਾਲ ਧੱਕਾ ਕਰਨ ਦੇ ਧਮਕੀਆਂ ਦੇਣ ਦੇ ਮਾਮਲੇ ਸਬੰਧੀ ਉਨ੍ਹਾਂ ਨੂੰ ਹਵਾਲਾਤ ਵਿਚ ਬੰਦ ਕਰਨ ਦੇ ਮਾਮਲੇ ਨੂੰ ਲੈ ਕੇ ਬੀਤੇ ਦਿਨੀਂ ਸੂਬਾ ਭਰ ਦੇ ਡੀ.ਸੀ. ਦਫ਼ਤਰ ਕਰਮਚਾਰੀਆਂ ਨੇ ਦੋ ਦਿਨਾਂ ਹੜਤਾਲ ਕਰਕੇ ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਬਾਹਰ ਰੋਸ ਵਿਖਾਵਾ ਕੀਤਾ ਸੀ, ਜਿਸ ਉਪਰੰਤ ਉਕਤ ਦੋਵਾਂ ਪੁਲਿਸ ਕਰਮਚਾਰੀਆਂ ਨੂੰ ਮੁਅੱਤਲ ਕਰਕੇ ਪੰਜ ਦਿਨਾਂ ਦੇ ਵਿਚ ਵਿਸ਼ੇਸ਼ ਜਾਂਚ ਟੀਮ ਵਲੋਂ ਰਿਪੋਰਟ ਮੰਗਣ ਅਤੇ ਸਬੰਧਿਤ ਕਰਮਚਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਭਰੋਸੇ ਤੋਂ ਬਾਅਦ ਕਰਮਚਾਰੀਆਂ ਨੇ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਸੀ, ਪਰ ਪੁਲਿਸ ਦੀ ਲਾਰੇ ਲਗਾਉਣ ਦੀ ਨੀਤੀ ਨੂੰ ਦੇਖਦੇ ਹੋਏ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਮੁੜ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਨੇ ਦੱਸਿਆ ਕਿ 27 ਮਾਰਚ ਨੂੰ ਸੂਬੇ ਭਰ ਵਿਚ ਪੰਜਾਬ ਸਰਕਾਰ ਅਤੇ ਐਸ.ਐਚ.ਓ. ਨਰੇਸ਼ ਕੁਮਾਰ ਦੇ ਪੁਤਲੇ ਫੂਕੇ ਜਾਣਗੇ, 30 ਮਾਰਚ ਨੂੰ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਮੋਟਰਸਾਈਕਲ ਰੈਲੀਆਂ ਕੀਤੀਆਂ ਜਾਣਗੀਆਂ ਤੇ 2 ਅਪ੍ਰੈਲ ਨੂੰ ਇਨਸਾਫ਼ ਦੀ ਮੰਗ ਨੂੰ ਲੈ ਕੇ ਮੁੜ ਐਸ.ਐਸ.ਪੀ. ਦਫ਼ਤਰ ਦਿਹਾਤੀ ਦਾ ਘਿਰਾਓ ਕਰਕੇ ਰੋਸ ਧਰਨਾ ਦਿੱਤਾ ਜਾਵੇਗਾ | ਨਰਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਜੇਕਰ ਸਬੰਧਿਤ ਪੁਲਿਸ ਕਰਮਚਾਰੀਆਂ ਵਿਰੁੱਧ ਕੇਸ ਦਰਜ ਨਾ ਕੀਤਾ ਗਿਆ ਤਾਂ 7 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਦਾ ਘਰ ਤੇ ਦਫ਼ਤਰ ਦਾ ਘਿਰਾਓ ਕਰਕੇ ਸੂਬਾ ਪੱਧਰੀ ਰੋਸ ਵਿਖਾਵਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਐਮ ਐਂਡ ਐਨ ਟਰੈਕਟਰ ਕੰਪਨੀ ਨੇ ਨੰਬਰਦਾਰ ਮਨਜੀਤ ਸਿੰਘ ਅਤੇ ਸੁਰਜੀਤ ਸਿੰਘ ਨੂੰ ਮੈਸੀ ਫਰਗੂਸਨ ਦੀਆਂ ਚਾਬੀਆਂ ਸੌਂਪੀਆਂ... ਅਗਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।