28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਲੋੜਵੰਦਾਂ ਦੀ ਮਦਦ ਲਈ ਪਿੰਡ ਢਪਈ ਵਿਖੇ ਲਗਾਇਆ ਖ਼ੂਨਦਾਨ ਕੈਂਪ <br/>

ਅਜੀਤ ਡੈਸਕ 26-03-2026
ਕਪੂਰਥਲਾ, 25 ਮਾਰਚ (ਸਡਾਨਾ)-ਗੁਰਦੁਆਰਾ ਸਾਹਿਬ ਸੰਤ ਬਾਬਾ ਸਰਜਾ ਸਿੰਘ ਪਿੰਡ ਢਪਈ ਵਿਖੇ ਗ੍ਰਾਮ ਪੰਚਾਇਤ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਿੰਡ ਵਸੀਆਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਪਿੰਡ ਦੇ ਸਰਪੰਚ ਅਸ਼ਵਨੀ ਕੁਮਾਰ ਸਿੰਘ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਦੀਪ ਸਿੰਘ ਦੇ ਊਧਮ ਸਦਕਾ ਲਗਾਏ ਇਸ ਕੈਂਪ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਚ.ਐਸ. ਵਾਲੀਆ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਤੇ ਸਮਾਜ ਸੇਵਾ ਦੇ ਕੰਮਾਂ ਲਈ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਬਲੱਡ ਬੈਂਕ ਦੀ ਟੀਮ ਵਿਚ ਹਿਮਾਂਸ਼ੂ ਧੀਰ, ਹਰਪ੍ਰੀਤ ਸਿੰਘ, ਅਸ਼ੀਸ਼ ਖੰਨਾ, ਵਿਵੇਕ, ਰਾਹਲ ਸ਼ਰਮਾ, ਸਾਹਿਲ, ਵਿਕਰਮਜੀਤ ਸਿੰਘ ਅਤੇ ਸੰਨੀ ਕੁਮਾਰ ਨੇ ਖ਼ੂਨ ਇਕੱਤਰ ਕਰਨ ਦੀ ਸੇਵਾ ਨਿਭਾਈ | ਇਸ ਮੌਕੇ ਕਰੀਬ 101 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ ਜੋ ਕਿ ਲੋੜਵੰਦਾਂ ਦੀਆਂ ਜ਼ਿੰਦਗੀਆਂ ਬਚਾਉਣ ਦੇ ਕੰਮ ਆਵੇਗਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਖ਼ੂਨਦਾਨੀਆਂ ਦਾ ਧੰਨਵਾਦ ਕੀਤਾ | ਸਾਰੇ ਖ਼ੂਨਦਾਨੀਆਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਚ.ਐਸ. ਵਾਲੀਆ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਹਰਕ੍ਰਿਸ਼ਨ ਸਿੰਘ ਮੋਨੂੰ, ਲਖਬੀਰ ਸਿੰਘ ਢਪਈ, ਹਰਭਜਨ ਸਿੰਘ, ਸਤੀਸ਼ ਕੁਮਾਰ, ਹਰਜੀਤ ਸਿੰਘ, ਸਮਿੱਤਰ ਸਿੰਘ, ਸੋਹਣ ਸਿੰਘ, ਪਰਮਜੀਤ ਸਿੰਘ, ਸਤਨਾਮ ਸਿੰਘ, ਜੋਗਿੰਦਰਪਾਲ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਵਲੋਂ ਸ਼ਮਸ਼ਾਨਘਾਟ ਲਈ 11 ਹਜ਼ਾਰ ਦਾ ਯੋਗਦਾਨ <br/> ਅਗਲੀ ਖ਼ਬਰ ਐਮ ਐਂਡ ਐਨ ਟਰੈਕਟਰ ਕੰਪਨੀ ਨੇ ਨੰਬਰਦਾਰ ਮਨਜੀਤ ਸਿੰਘ ਅਤੇ ਸੁਰਜੀਤ ਸਿੰਘ ਨੂੰ ਮੈਸੀ ਫਰਗੂਸਨ ਦੀਆਂ ਚਾਬੀਆਂ ਸੌਂਪੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।