ਨਡਾਲਾ, 25 ਮਾਰਚ (ਰਘਬਿੰਦਰ ਸਿੰਘ)-ਸਮਾਜ ਸੇਵਾ ਦੀ ਇੱਕ ਵਧੀਆ ਮਿਸਾਲ ਪੇਸ਼ ਕਰਦਿਆਂ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਵੱਲੋਂ ਪਿੰਡ ਹੰਬੋਵਾਲ ਦੇ ਸ਼ਮਸ਼ਾਨ ਘਾਟ ਵਿਚ ਬਣ ਰਹੇ ਸ਼ੈੱਡ ਲਈ 11,000 ਰੁਪਏ ਦਾ ਯੋਗਦਾਨ ਦਿੱਤਾ ਗਿਆ |ਇਸ ਮੌਕੇ ਪਿੰਡ ਵਾਸੀਆਂ ਨੇ ਉਨ੍ਹਾਂ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਯੋਗਦਾਨ ਨਾਲ ਪਿੰਡ ਦੇ ਵਿਕਾਸ ਕੰਮਾਂ ਨੂੰ ਹੋਰ ਤਾਕਤ ਮਿਲਦੀ ਹੈ | ਅਮਨਦੀਪ ਸਿੰਘ ਗੋਰਾ ਗਿੱਲ ਨੇ ਕਿਹਾ ਕਿ ਸਮਾਜਿਕ ਕੰਮਾਂ ਵਿਚ ਹਿੱਸਾ ਲੈਣਾ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ ਅਤੇ ਉਹ ਆਉਣ ਵਾਲੇ ਸਮੇਂ ਵਿਚ ਵੀ ਇਸ ਤਰ੍ਹਾਂ ਦੇ ਲੋਕ-ਹਿਤ ਦੇ ਕੰਮਾਂ ਵਿਚ ਆਪਣਾ ਯੋਗਦਾਨ ਜਾਰੀ ਰੱਖਣਗੇ | ਪਿੰਡ ਵਾਸੀਆਂ ਨੇ ਦੱਸਿਆ ਕਿ ਸ਼ਮਸ਼ਾਨ ਘਾਟ ਵਿਚ ਸ਼ੈੱਡ ਬਣਨ ਨਾਲ ਲੋਕਾਂ ਨੂੰ ਬਹੁਤ ਸਹੂਲਤ ਮਿਲੇਗੀ ਅਤੇ ਇਸ ਤਰ੍ਹਾਂ ਦੇ ਉਪਰਾਲੇ ਪਿੰਡ ਦੀ ਤਰੱਕੀ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਅਵਤਾਰ ਸਿੰਘ, ਮਾਸਟਰ ਨਿਰਮਲ ਸਿੰਘ, ਇੰਸਪੈਕਟਰ ਹਰਬੰਸ ਸਿੰਘ, ਮੱਖਣ ਸਿੰਘ ਬੱਲ, ਲੱਖਾ ਸਿੰਘ ਚੇਅਰਮੈਨ, ਕੁਲਵਿੰਦਰ ਸਿੰਘ ਐਸ.ਡੀ.ਓ ਅਤੇ ਹੋਰ ਹਾਜ਼ਰ ਸਨ |