ਫਗਵਾੜਾ, 25 ਮਾਰਚ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸੁਖਚੈਨਆਣਾ ਸਾਹਿਬ ਪਾਤਸ਼ਾਹੀ ਛੇਵੀਂ ਫਗਵਾੜਾ ਵਿਖੇ ਗੁਰੂ ਘਰ ਦੇ ਕੀਰਤਨੀਏ ਭਾਈ ਸੱਤਾ ਸਿੰਘ ਅਤੇ ਭਾਈ ਬਲਵੰਡ ਸਿੰਘ ਦੀ ਯਾਦ ਨੂੰ ਸਮਰਪਿਤ ਭਾਈ ਗੁਰਦੀਪ ਸਿੰਘ ਪ੍ਰੇਮਪੁਰ ਵਾਲਿਆਂ ਦੇ ਉਪਰਾਲੇ ਸਦਕਾ ਸੰਗਤਾਂ ਦੇ ਸਹਿਯੋਗ ਦੂਜਾ ਗੁਰਮਤਿ ਸਮਾਗਮ 29 ਮਾਰਚ ਦਿਨ ਐਤਵਾਰ ਨੂੰ ਦੁਪਹਿਰ 2 ਵਜੇ ਤੋਂ ਰਾਤ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਵੱਲੋਂ ਸਮਾਗਮ ਸਬੰਧੀ ਪੋਸਟਰ ਰਿਲੀਜ਼ ਕੀਤਾ ਗਿਆ | ਇਸ ਸਬੰਧੀ ਮੈਨੇਜਰ ਨਰਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਨਿਰਮਲ ਸਿੰਘ ਨਾਗਪੁਰੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ , ਭਾਈ ਗੁਰਦੀਪ ਸਿੰਘ ਪ੍ਰੇਮਪੁਰ ਵਾਲੇ ਆਦਿ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਉਣਗੇ | ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸੰਤ ਤਲਵਿੰਦਰ ਸਿੰਘ ਪਰਮੇਸ਼ਰ ਭੋਗਪੁਰ ਵਾਲੇ, ਸੰਤ ਹਰਦੀਪ ਸਿੰਘ ਰਿਹਾਣਾ ਜੱਟਾ, ਸੰਤ ਪ੍ਰੀਤਮ ਸਿੰਘ ਡੁਮੇਲੀ, ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲੇ ਵੀ ਹਾਜ਼ਰੀ ਭਰਨਗੇ | ਪੋਸਟਰ ਰਿਲੀਜ਼ ਕਰਨ ਮੌਕੇ ਮੈਨੇਜਰ ਨਰਿੰਦਰ ਸਿੰਘ, ਭਾਈ ਗੁਰਦੀਪ ਸਿੰਘ ਪ੍ਰੇਮਪੁਰ, ਭਾਈ ਅੰਮਿ੍ਤਪਾਲ ਸਿੰਘ ਖੁਰਮਪੁਰ, ਜਤਿੰਦਰ ਸਿੰਘ ਖ਼ਾਲਸਾ, ਭਾਈ ਹਰਜਿੰਦਰ ਸਿੰਘ ਖ਼ਾਲਸਾ, ਭਾਈ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |