28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸਰਬਸੰਮਤੀ ਨਾਲ ਚੁਣੀਆਂ 6 ਪੰਚਾਇਤਾਂ ਨੂੰ ਹਰਸਿਮਰਨ ਸਿੰਘ ਘੁੰਮਣ ਨੇ ਵੰਡੇ ਚੈੱਕ

ਹਲਕਾ ਭੁਲੱਥ ਦੇ ਪਿੰਡ ਨੂਰਪੁਰ ਜਨੂੰਹਾਂ ਵਿਖੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਵੰਡਦੇ ਹੋਏ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ, ਨਾਲ਼ ਹਨ ਬਲਾਕ ਪ੍ਰਧਾਨ ਗੁਰਚਰਨ ਸਿੰਘ, ਚੇਅਰਮੈਨ ਕੁਲਦੀਪ ਪਾਠਕ, ਬਿਕਰਮਜੀਤ ਸਿੰਘ ਕੋਹਾੜ, ਵਿੱਕੀ ਭੰਮਰਾ ਅਤੇ ਹੋਰ | ਤਸਵੀਰ: ਜੋਗਿੰਦਰ ਸਿੰਘ ਜਾਤੀਕੇ <br/> 26-03-2026
ਭੰਡਾਲ ਬੇਟ, 25 ਮਾਰਚ (ਜੋਗਿੰਦਰ ਸਿੰਘ ਜਾਤੀਕੇ)-ਹਲਕਾ ਭੁਲੱਥ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ 6 ਪੰਚਾਇਤਾਂ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਵਲੋਂ 5- 5 ਲੱਖ ਦੇ ਚੈੱਕ ਵੰਡੇ ਗਏ | ਇਸ ਮੌਕੇ ਹਲਕੇ ਦੇ ਪਿੰਡ ਨੂਰਪੁਰ ਜਨੂੰਹਾਂ ਵਿਖੇ ਬਲਾਕ ਪ੍ਰਧਾਨ ਅਤੇ ਸਰਪੰਚ ਬਿਕਰਮਜੀਤ ਸਿੰਘ ਕੋਹਾੜ ਦੀ ਅਗਵਾਈ ਹੇਠ ਚੈੱਕ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਹਲਕਾ ਇੰਚਾਰਜ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਹਰਸਿਮਰਨ ਸਿੰਘ ਘੁੰਮਣ ਨੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕੇ ਪੰਜਾਬ ਸਰਕਾਰ ਵੱਲੋਂ ਜੋ ਪੰਚਾਇਤੀ ਚੋਣਾਂ ਦੌਰਾਨ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ ਉਸੇ ਤਹਿਤ ਅੱਜ ਹਲਕਾ ਭੁਲੱਥ ਦੇ ਪਿੰਡਾਂ ਮੰਡ ਸੰਗੋਜਲਾ, ਨੂਰਪੁਰ ਜੱਟਾਂ, ਨਰਕਟ, ਭੁੱਲਰ ਬੇਟ, ਰੰਧਾਵਾ, ਨਿਜ਼ਾਮਪੁਰ ਦੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਵੰਡੇ | ਇਸ ਮੌਕੇ ਉਹਨਾਂ ਨੇ ਕਿਹਾ ਹਲਕੇ ਵਿਚ ਕਰੀਬ 42 ਪੰਚਾਇਤਾਂ ਸਰਬਸੰਮਤੀ ਨਾਲ ਬਣੀਆਂ ਸਨ ਜਿਨ੍ਹਾਂ ਵਿਚ ਜ਼ਿਆਦਾਤਰ ਪੰਚਾਇਤਾਂ ਨੂੰ ਚੈੱਕ ਦੇ ਦਿੱਤੇ ਗਏ ਹਨ ਜਿਹੜੀਆਂ ਪੰਚਾਇਤਾਂ ਰਹਿ ਗਈਆਂ ਹਨ ਨੂੰ ਵੀ ਜਲਦ ਹੀ ਚੈੱਕ ਦਿੱਤੇ ਜਾਣਗੇ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ | ਉਹਨਾਂ ਨੇ ਕਿਹਾ ਕੇ ਸਰਕਾਰ ਵਲੋਂ ਚੋਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦੇ ਲਗਭਗ ਪੂਰੇ ਕਰ ਦਿੱਤੇ ਗਏ ਹਨ | ਇਸ ਮੌਕੇ ਸਰਪੰਚ ਬਿਕਰਮਜੀਤ ਸਿੰਘ ਕੋਹਾੜ, ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਦੀਪ ਪਾਠਕ, ਆਪ ਆਗੂ ਵਿੱਕੀ ਭੰਮਰਾ, ਰਿੰਕੂ ਪੱਡਾ,ਮਨਜੀਤ ਸਿੰਘ ਭੰਡਾਲ, ਬਲਾਕ ਪ੍ਰਧਾਨ ਗੁਰਚਰਨ ਸਿੰਘ ਔਜਲਾ, ਸਰਪੰਚ ਯੁੱਧਵੀਰ ਸਿੰਘ ਯੋਧਾ ਸੰਗੋਜਲਾ, ਸਾਬਕਾ ਸਰਪੰਚ ਹਰਦੀਪ ਕੌਰ ਚੀਮਾ, ਭੁਪਿੰਦਰ ਸਿੰਘ, ਰਘਬੀਰ ਸਿੰਘ, ਰਾਜ ਮੰਡ ਸੰਗੋਜਲਾ, ਅਤੇ ਵੱਖ ਵੱਖ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਨਗਰ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਮਹਾਵੀਰ ਜੈਨ ਮਾਡਲ ਸਕੂਲ ਵਲੋਂ ਨਰਸਰੀ ਤੋਂ ਸੱਤਵੀਂ ਜਮਾਤ ਤੱਕ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਗੁਰਮਤਿ ਸਮਾਗਮ 29 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।