28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸ੍ਰੀ ਮਹਾਵੀਰ ਜੈਨ ਮਾਡਲ ਸਕੂਲ ਵਲੋਂ ਨਰਸਰੀ ਤੋਂ ਸੱਤਵੀਂ ਜਮਾਤ ਤੱਕ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 26-03-2026
ਫਗਵਾੜਾ, 25 ਮਾਰਚ (ਹਰਜੋਤ ਸਿੰਘ ਚਾਨਾ)-ਸ੍ਰੀ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਰੋਡ ਵਲੋਂ ਨਰਸਰੀ ਤੋਂ ਸੱਤਵੀਂ ਜਮਾਤ ਤੱਕ ਦਾ ਸਾਲਾਨਾ ਇਮਤਿਹਾਨੀ ਨਤੀਜਾ ਘੋਸ਼ਿਤ ਕੀਤਾ ਗਿਆ | ਜਿਸ 'ਚ ਵਿਦਿਆਰਥੀਆਂ ਨੇ ਚੰਗੇ ਹਾਸਲ ਕੀਤੇ ਤੇ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਮੌਕੇ ਚੰਗੀਆਂ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਜੈਨ, ਸਕੱਤਰ ਲਲਿਤ ਜੈਨ ਤੇ ਖ਼ਜ਼ਾਨਚੀ ਅਜੀਤ ਜੈਨ, ਵਾਈਸ ਪਿ੍ੰਸੀਪਲ ਜਗਪਾਲ ਸਿੰਘ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ | ਪ੍ਰਧਾਨ ਸਤੀਸ਼ ਜੈਨ ਨੇ ਕਿਹਾ ਕਿ ਸਖ਼ਤ ਮਿਹਨਤ ਤੇ ਲਗਨ ਨਾਲ ਹਮੇਸ਼ਾ ਕਾਮਯਾਬੀ ਮਿਲਦੀ ਹੈ | ਉਨ੍ਹਾਂ ਕਿਹਾ ਕਿ ਮਿਹਨਤ ਕਰਨ ਵਾਲੇ ਲੋਕਾਂ ਨੂੰ ਜ਼ਿੰਦਗੀ 'ਚ ਕਦੇ ਵੀ ਅਸਫ਼ਲਤਾ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ | ਉਨ੍ਹਾਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ |

ਪਿਛਲੀ ਖ਼ਬਰ ਗਗਨਦੀਪ ਖ਼ੁਦਕੁਸ਼ੀ ਮਾਮਲਾ ਪੰਜਾਬ ਦੀ ਅਸਲ ਹਕੀਕਤ ਬਿਆਨ ਕਰਦਾ ਹੈ-ਤੱਖਰ ਅਗਲੀ ਖ਼ਬਰ ਸਰਬਸੰਮਤੀ ਨਾਲ ਚੁਣੀਆਂ 6 ਪੰਚਾਇਤਾਂ ਨੂੰ ਹਰਸਿਮਰਨ ਸਿੰਘ ਘੁੰਮਣ ਨੇ ਵੰਡੇ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।