28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਵਿਸ਼ਵ ਟੀ.ਬੀ. ਦਿਵਸ ਮੌਕੇ ਸਿਵਲ ਹਸਪਤਾਲ ਵਿਖੇ ਲਗਾਇਆ ਜਾਗਰੂਕਤਾ ਸੈਮੀਨਾਰ <br/>

ਅਜੀਤ ਡੈਸਕ 26-03-2026
ਕਪੂਰਥਲਾ, 25 ਮਾਰਚ (ਅਮਰਜੀਤ ਸਿੰਘ ਸਡਾਨਾ)-ਵਿਸ਼ਵ ਟੀ.ਬੀ. ਦਿਵਸ ਮੌਕੇ ਸਿਵਲ ਸਰਜਨ ਡਾ. ਸੰਜੀਵ ਭਗਤ ਅਤੇ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਰੂਹੀ ਗਾਂਧੀ ਵਲੋਂ ਸਿਵਲ ਹਸਪਤਾਲ ਵਿਖੇ ਟੀ.ਬੀ. ਦੀ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਿਹਤ ਕੇਂਦਰਾਂ ਵਿਚ ਵਿਸ਼ਵ ਟੀ.ਬੀ. ਦਿਵਸ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਟੀ.ਬੀ. ਦੇ ਇਲਾਜ ਸਬੰਧੀ ਦਵਾਈ ਸਰਕਾਰ ਵਲੋਂ ਮੁਫ਼ਤ ਦਿੱਤੀ ਜਾਂਦੀ ਹੈ ਤੇ ਸਰਕਾਰ ਨੇ 2030 ਤੱਕ ਦੇਸ਼ ਨੂੰ ਟੀ.ਬੀ. ਮੁਕਤ ਬਣਾਉਣ ਦਾ ਟੀਚਾ ਮਿਥਿਆ ਹੈ ਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਲੋਕ ਲਹਿਰ ਬਣਾਉਣ ਦੀ ਲੋੜ ਹੈ | ਜਿਸ ਵਿਚ ਸਰਕਾਰ ਦੇ ਨਾਲ ਨਾਲ ਆਮ ਲੋਕਾਂ ਦਾ ਵੀ ਸਹਿਯੋਗ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਸਰਕਾਰੀ ਸੰਸਥਾ ਵਿਚ ਰਜਿਸਟਰਡ ਹਰੇਕ ਟੀ.ਬੀ. ਦੇ ਮਰੀਜ਼ ਨੂੰ 500 ਰੁਪਏ ਪੌਸ਼ਟਿਕ ਭੋਜਨ ਲਈ ਦਿੱਤੇ ਜਾਂਦੇ ਹਨ | ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਾਰੇ ਸਰਕਾਰੀ ਹਸਪਤਾਲਾਂ ਵਿਚ ਤਪਦਿਕ ਦੀ ਸਹੀ ਅਤੇ ਜਲਦੀ ਜਾਂਚ ਲਈ ûੱਕ ਦੀ ਮੁਫ਼ਤ ਜਾਂਚ, ਛਾਤੀ ਦਾ ਐਕਸਰੇ ਤੇ ਆਧੁਨਿਕ ਮਸ਼ੀਨਾਂ ਰਾਹੀਂ ਕੀਤਾ ਜਾਂਦਾ ਹੈ ਤੇ ਇਸ ਦਾ ਇਲਾਜ ਵੀ ਬਿਲਕੁਲ ਮੁਫ਼ਤ ਹੈ | ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਰੂਹੀ ਗਾਂਧੀ ਅਤੇ ਮੈਡੀਕਲ ਅਫ਼ਸਰ ਡਾ. ਮੀਨਾਕਸ਼ੀ ਨੇ ਦੱਸਿਆ ਕਿ ਟੀ.ਬੀ. ਦਾ ਜਲਦੀ ਪਤਾ ਲਗਾ ਕੇ ਅਤੇ ਸਮੇਂ ਸਿਰ ਇਲਾਜ ਸ਼ੁਰੂ ਕਰਕੇ ਇਸ ਬਿਮਾਰੀ ਦੇ ਖ਼ਤਰਨਾਕ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਲਗਾਤਾਰ ਚਾਰ ਹਫ਼ਤਿਆਂ ਤੱਕ ਖਾਂਸੀ, ûੱਕ ਵਿਚ ਖ਼ੂਨ ਆਉਣਾ, ਭਾਰ ਘਟਣਾ, ਰਾਤ ਨੂੰ ਹਲਕਾ ਬੁਖ਼ਾਰ ਅਤੇ ਰਾਤ ਨੂੰ ਪਸੀਨਾ ਆਵੇ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ ਅਤੇ ਆਪਣੀ ਸਿਹਤ ਦੀ ਜਾਂਚ ਕਰਵਾਓ | ਇਸ ਮੌਕੇ ਸਿਵਲ ਸਰਜਨ ਨੇ ਡਾਕਟਰਾਂ ਦੀ ਟੀਮ ਦੇ ਨਾਲ ਵਿਸ਼ੇਸ਼ ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਕੈਦੀਆਂ ਦੀ ਟੀ.ਬੀ. ਦੀ ਸਕਰੀਨਿੰਗ ਕਰਨ ਲਈ ਰਵਾਨਾ ਕੀਤਾ | ਉਨ੍ਹਾਂ ਦੱਸਿਆ ਕਿ ਹੁਣ ਤੱਕ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 1460 ਤੋਂ ਵੱਧ ਕੈਦੀਆਂ ਦੀ ਸਕਰੀਨਿੰਗ ਕੀਤੀ ਜਾ ਚੁੱਕੀ ਹੈ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਨੂੰ ਸ਼ਰਮਾ, ਡੀ.ਐਫ.ਪੀ.ਓ. ਡਾ. ਰਵਜੀਤ ਸਿੰਘ, ਡੀ.ਆਈ.ਓ. ਡਾ. ਰਣਦੀਪ ਸਿੰਘ, ਸ਼ਰਨਦੀਪ ਸਿੰਘ, ਸੁਪਰਡੈਂਟ ਰਾਮ ਅਵਤਾਰ, ਸੁਖਦਿਆਲ ਸਿੰਘ, ਜੋਤੀ ਆਨੰਦ, ਅਮਰੀਕ ਸਿੰਘ, ਪਿ੍ਅੰਕਾ ਸ਼ਰਮਾ, ਹਰਪ੍ਰੀਤ ਸਿੰਘ, ਅਵਤਾਰ ਸਿੰਘ, ਬਲਵਿੰਦਰ ਕੌਰ, ਹਰਜੀਤ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਡਾ. ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਦਾ ਪੂਰਾ ਸਾਥ ਦੇਵੇਗੀ-ਨੰਗਲ, ਚੀਮਾ <br/... ਅਗਲੀ ਖ਼ਬਰ ਟੀ.ਬੀ. ਇੱਕ ਗੰਭੀਰ ਬਿਮਾਰੀ ਹੈ, ਲੇਕਿਨ ਸਮੇਂ ਸਿਰ ਇਲਾਜ ਕਰਵਾ ਕੇ ਮਰੀਜ਼ ਤੰਦਰੁਸਤ ਹੋ ਸਕਦੈ-ਅੰਮਿ੍ਤਪਾਲ ਕੌਰ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।