28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਡਾ. ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਦਾ ਪੂਰਾ ਸਾਥ ਦੇਵੇਗੀ-ਨੰਗਲ, ਚੀਮਾ <br/>

ਅਜੀਤ ਡੈਸਕ 26-03-2026
ਕਪੂਰਥਲਾ, 25 ਮਾਰਚ (ਸਡਾਨਾ)-ਪੰਜਾਬ ਰਾਜ ਗੋਦਾਮ ਨਿਗਮ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਵਲੋਂ ਸਿਆਸੀ ਦਬਾਅ ਕਾਰਨ ਸਰਕਾਰੀ ਪੱਖ 'ਚ ਨਾ ਭੁਗਤਦੇ ਹੋਏ ਕਥਿਤ ਤੌਰ 'ਤੇ ਆਪਣੀ ਜੀਵਨ ਲੀਲਾ ਸਮਾਪਤ ਕਰਨ 'ਤੇ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ ਤੇ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਕਿ ਡਾ. ਰੰਧਾਵਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਉਨ੍ਹਾਂ ਦੀ ਹਰ ਪੱਖ ਤੋਂ ਸੁਣਵਾਈ ਕਰਦੇ ਹੋਏ ਦੋਸ਼ੀਆਂ ਨੂੰ ਇਸ ਘਿਨੌਣੀ ਕਾਰਵਾਈ ਦੀ ਸਜ਼ਾ ਦਿਵਾ ਕੇ ਆਪਣੇ ਅਹੁਦੇ ਦੀ ਮਰਿਆਦਾ ਕਾਇਮ ਰੱਖੀ ਜਾਵੇ | ਯੂਨੀਅਨ ਆਗੂ ਤਜਿੰਦਰ ਸਿੰਘ ਨੰਗਲ ਤੇ ਨਰਿੰਦਰ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਡਾ. ਰੰਧਾਵਾ ਦੇ ਪਰਿਵਾਰ ਨਾਲ ਖੜ੍ਹੀ ਹੈ ਤੇ ਉਨ੍ਹਾਂ ਦੇ ਮਹਿਕਮੇ ਨਾਲ ਸੰਬੰਧਿਤ ਯੂਨੀਅਨ ਵਲੋਂ ਜਦੋਂ ਵੀ ਕੋਈ ਸੰਘਰਸ਼ ਉਲੀਕਿਆ ਜਾਵੇਗਾ ਤਾਂ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਉਸ ਸੰਘਰਸ਼ ਵਿਚ ਪੂਰਾ ਸਾਥ ਦੇਵੇਗੀ ਤੇ ਪਰਿਵਾਰ ਨੂੰ ਹਰ ਹੀਲੇ ਇਨਸਾਫ਼ ਦਿਵਾਇਆ ਜਾਵੇਗਾ |

ਪਿਛਲੀ ਖ਼ਬਰ ਨਸ਼ਿਆਂ ਖਿਲਾਫ ਵਿਆਪਕ ਜੰਗ ਹੈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ-ਸਿਸੋਦੀਆ ਅਗਲੀ ਖ਼ਬਰ ਵਿਸ਼ਵ ਟੀ.ਬੀ. ਦਿਵਸ ਮੌਕੇ ਸਿਵਲ ਹਸਪਤਾਲ ਵਿਖੇ ਲਗਾਇਆ ਜਾਗਰੂਕਤਾ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।