ਫਗਵਾੜਾ, 25 ਮਾਰਚ (ਹਰਜੋਤ ਸਿੰਘ ਚਾਨਾ)-ਪੰਜਾਬ ਰਿਟਾਇਰਡ ਮਿਊਾਸੀਪਲ ਵਰਕਰਜ਼ ਯੂਨੀਅਨ ਦੀ ਮੀਟਿੰਗ ਤਾਰਾ ਸਿੰਘ ਸੀਨੀਅਰ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਵਿਖੇ ਹੋਈ | ਮੀਟਿੰਗ 'ਚ ਯੂਨੀਅਨ ਦੇ ਸਰਪ੍ਰਸਤ ਜਨਕ ਰਾਜ ਮਾਨਸਾ ਤੇ ਭੋਲਾ ਸਿੰਘ ਬਠਿੰਡਾ ਪ੍ਰਧਾਨ ਪੰਜਾਬ ਰਿਟਾਇਰਡ ਮਿਊਾਸੀਪਲ ਵਰਕਰਜ਼ ਯੂਨੀਅਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਸੰਬੰਧੀ ਚਰਚਾ ਕੀਤੀ ਗਈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 16 ਫੀਸਦੀ ਡੀ. ਏ. ਤੁਰੰਤ ਦਿੱਤੀ ਜਾਵੇ, ਡੀ. ਏ. ਦਾ ਬਕਾਇਆ ਨਕਦ ਦਿੱਤਾ ਜਾਵੇ, 6ਵੇਂ ਪੇ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ ਸੋਧ ਕੇ ਦਿੱਤੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਮੈਡੀਕਲ ਭੱਤਾ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਕੈਸ਼ਲੈਸ ਮੈਡੀਕਲ ਸਕੀਮ ਸੋਧ ਕੇ ਲਾਗੂ ਕੀਤੀ ਜਾਵੇ ਤੇ ਜਿਨ੍ਹਾਂ ਪੈਨਸ਼ਨਰਾਂ ਨੂੰ ਪੇ-ਕਮਿਸ਼ਨ ਦੇ ਬਕਾਏ, ਲੀਵ ਇਨਕੈਸ਼ਮਿਟ ਦੇ ਬਕਾਏ, ਗਰੇਚੂਟੀ ਦੇ ਬਕਾਏ ਨਹੀਂ ਦਿੱਤੇ ਉਨ੍ਹਾਂ ਪੈਨਸ਼ਨਰਾਂ ਨੂੰ ਵੀ ਵਿਆਜ ਸਮੇਤ ਬਕਾਏ ਦਿੱਤੇ ਜਾਣ | ਉਨ੍ਹਾਂ ਦੱਸਿਆ ਕਿ ਇਸ ਸਬੰਧ 'ਚ 5 ਅਪੈ੍ਰਲ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਜ਼ਿਲ੍ਹਾ ਬਰਨਾਲਾ ਵਿਖੇ ਮਿਊਾਸੀਪਲ ਮੁਲਾਜ਼ਮ ਤੇ ਪੈਨਸ਼ਨਰਾਂ ਦੀ ਕਨਵੈੱਨਸ਼ਨ ਰੱਖੀ ਗਈ ਹੈ, ਜਿਸ 'ਚ ਸਾਰੇ ਸ਼ਾਮਿਲ ਹੋਣ | ਮੀਟਿੰਗ 'ਚ ਸਤਪਾਲ ਮਹਿਮੀ, ਸ਼ਿਵ ਦਾਸ, ਤਾਰਾ ਸਿੰਘ ਗੁਰਾਇਆ, ਸੁਰਜੀਤ ਸਿੰਘ, ਬਲਵਿੰਦਰ ਸਿੰਘ ਫਿਲੌਰ, ਗੁਰਮੇਲ ਸਿੰਘ, ਰਮੇਸ਼ ਚੰਦਰ, ਮਹਿੰਦਰ ਸਿੰਘ, ਹੁਸਨ ਲਾਲ, ਹਰਮੇਸ਼ ਚੰਦਰ ਗੜ੍ਹਸ਼ੰਕਰ, ਰਾਕੇਸ਼ ਕੁਮਾਰ, ਨਰੇਸ਼ ਕੁਮਾਰ, ਕਮਲਜੀਤ ਸਿੰਘ ਮਾਹਿਲਪੁਰ, ਜਨਕ ਰਾਜ ਮਾਨਸਾ ਆਦਿ ਸ਼ਾਮਿਲ ਸਨ |