ਸੁਭਾਨਪੁਰ, 26 ਮਾਰਚ (ਸਤਨਾਮ ਸਿੰਘ)-ਐਸ. ਐਸ. ਪੀ. ਕਪੂਰਥਲਾ ਗੌਰਵ ਤੂਰਾ ਵਲੋਂ ਭੁਲੱਥ ਸਬ ਡਿਵੀਜ਼ਨ ਦੇ ਥਾਣਾ ਸੁਭਾਨਪੁਰ ਦੇ ਐਸ. ਐਚ. ਓ. ਬਿਕਰਮਜੀਤ ਸਿੰਘ ਚੌਹਾਨ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਥਾਣਾ ਭੁਲੱਥ ਵਿਖੇ ਤਾਇਨਾਤ ਕੀਤਾ ਗਿਆ ਹੈ ਤੇ ਬੇਗੋਵਾਲ ਵਿਖੇ ਤਾਇਨਾਤ ਐਸ. ਐਚ. ਓ. ਹਰਜਿੰਦਰ ਸਿੰਘ ਨੂੰ ਥਾਣਾ ਸੁਭਾਨਪੁਰ ਦਾ ਨਵਾਂ ਮੁਖੀ ਲਗਾਇਆ ਗਿਆ ਹੈ | ਗੱਲਬਾਤ ਦੌਰਾਨ ਐਸ. ਐਚ. ਓ. ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਚਾਰਜ ਸੰਭਾਲ ਕੇ ਆਪਣਾ ਕੰਮ ਕਾਜ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲ ਕਦਮੀ ਕਰਦੇ ਹੋਏ ਜੋ ਥਾਣਾ ਸੁਭਾਨਪੁਰ ਦੇ ਬਾਹਰ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਧਰਨਾ ਲਗਾਇਆ ਜਾ ਰਿਹਾ ਹੈ | ਰਵੀ ਨਾਮਕ ਵਿਅਕਤੀ ਦੀ ਮੌਤ ਸਬੰਧੀ ਉਨ੍ਹਾਂ ਨੇ ਚਾਰਜ ਸੰਭਾਲਣ ਉਪਰੰਤ ਮੁਕੱਦਮੇ ਵਿਚ ਨਾਮਜ਼ਦ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ |