18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਗੁਰਦੀਪ ਸਿੰਘ ਭੰਡਾਲ ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਬਣੇ <br/>

ਅਜੀਤ ਡੈਸਕ 27-03-2026
ਕਪੂਰਥਲਾ, 26 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਅਕਾਲੀ ਦਲ ਵਾਰਸ ਪੰਜਾਬ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਪਾਰਟੀ ਪ੍ਰਤੀ ਕਿਸਾਨ ਆਗੂ ਗੁਰਦੀਪ ਸਿੰਘ ਭੰਡਾਲ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਕਪੂਰਥਲਾ ਜ਼ਿਲ੍ਹੇ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਗੁਰਦੀਪ ਸਿੰਘ ਭੰਡਾਲ ਨੇ ਆਪਣੀ ਨਿਯੁਕਤੀ ਲਈ ਭਾਈ ਅੰਮਿ੍ਤਪਾਲ ਸਿੰਘ, ਬਾਪੂ ਤਰਸੇਮ ਸਿੰਘ, ਐਡਵੋਕੇਟ ਮਨਦੀਪ ਸਿੰਘ, ਪਰਮਜੀਤ ਸਿੰਘ ਜੌਹਲ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰਗਟ ਸਿੰਘ ਮੀਆਂਵਿੰਡ, ਅਮਰਜੀਤ ਸਿੰਘ ਵੰਨਚੜੀ, ਹਰਭਜਨ ਸਿੰਘ ਤੁੜ, ਕਾਬਲ ਸਿੰਘ ਬਰਾੜ ਤੇ ਸਮੁੱਚੀ ਹਾਈ ਕਮਾਂਡ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਵਾਰਸ ਪੰਜਾਬ ਨੂੰ ਕਪੂਰਥਲਾ ਜ਼ਿਲ੍ਹੇ 'ਚ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ | ਉਨ੍ਹਾਂ ਕਿਹਾ ਕਿ ਅਗਲੇ ਦਿਨਾਂ 'ਚ ਜ਼ਿਲ੍ਹੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਵੱਖ-ਵੱਖ ਸਥਾਪਤ ਕਰਕੇ ਨੌਜਵਾਨਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ | ਉਨ੍ਹਾਂ ਜ਼ਿਲ੍ਹੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ |


ਪਿਛਲੀ ਖ਼ਬਰ ਪੁਲਿਸ ਵਲੋਂ ਹਰਿਗੋਬਿੰਦ ਨਗਰ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ 11 ਵਾਹਨਾਂ ਦੇ ਕੀਤੇ ਚਲਾਨ <br/> ਅਗਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।