ਫਗਵਾੜਾ, 26 ਮਾਰਚ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਵਲੋਂ ਐਸ. ਐਚ. ਓ. ਅਮਨਪ੍ਰੀਤ ਕੌਰ ਦੀ ਅਗਵਾਈ 'ਚ ਵਿਸ਼ੇਸ਼ ਨਾਕਾਬੰਦੀ ਹਰਿਗੋਬਿੰਦ ਨਗਰ ਵਿਖੇ ਕਰਕੇ ਚੈਕਿੰਗ ਮੁਹਿੰਮ ਚਲਾਈ ਗਈ | ਇਸ ਮੌਕੇ 11 ਵਾਹਨਾਂ ਦੇ ਚਲਾਨ ਕੀਤੇ ਗਏ ਤੇ ਦੋ ਵਾਹਨਾਂ ਨੂੰ ਬਾਊਾਡ ਕੀਤਾ ਗਿਆ | ਐਸ. ਐਚ. ਓ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵਲੋਂ ਅੱਜ ਇਹ ਵਿਸ਼ੇਸ਼ ਮੁਹਿੰਮ ਨਾਕਾਬੰਦੀ ਕੀਤੀ ਗਈ ਸੀ ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਨਿਯਮਾਂ ਦੀ ਉਲੰਘਣਾ ਕਰਦੇ ਹਨ ਉਨ੍ਹਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਤਸਕਰ ਖ਼ਿਲਾਫ਼ ਸੂਚਨਾ ਦੇਣੀ ਚਾਹੁੰਦਾ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਸੂਚਨਾ ਦੇਵੇ ਤੇ ਉਸਦਾ ਨਾਂਅ ਗੁਪਤ ਰੱਖਿਆ ਜਾਵੇਗਾ |