18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸੁਭਾਨਪੁਰ ਪੁਲਿਸ ਨੇ ਰਵੀ ਮਾਮਲੇ 'ਚ ਦੋ ਹੋਰ ਵਿਅਕਤੀਆਂ ਨੂੰ ਕੀਤਾ ਕਾਬੂ <br/>

ਅਜੀਤ ਡੈਸਕ 27-03-2026
ਸੁਭਾਨਪੁਰ, 26 ਮਾਰਚ (ਸਤਨਾਮ ਸਿੰਘ)-ਨੇੜਲੇ ਪਿੰਡ ਜੱਗਾ ਦੇ ਵਸਨੀਕ ਮਿ੍ਤਕ ਨੌਜਵਾਨ ਦੇ ਕਤਲ ਮਾਮਲੇ 'ਚ ਸੁਭਾਨਪੁਰ ਪੁਲਿਸ ਨੇ ਦੋ ਹੋਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਹੈ | ਉੱਧਰ ਪੀੜਤ ਪਰਿਵਾਰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਥਾਣੇ ਅੱਗੇ ਚਲਾਏ ਜਾ ਰਹੇ ਦਿਨ ਰਾਤ ਦੇ ਧਰਨੇ 'ਤੇ ਡਟਿਆ ਹੋਇਆ ਹੈ | ਪੀੜਤ ਪਰਿਵਾਰ ਨੂੰ ਗਾਲੀ ਗਲੋਚ ਕਰਨ ਅਤੇ ਧਮਕੀਆਂ ਦੇਣ ਦੀ ਪੂਜਾ ਪਤਨੀ ਰਵੀ ਕੁਮਾਰ ਦੀ ਦਰਖ਼ਾਸਤ ਸੰਬੰਧੀ ਦੂਜੀ ਧਿਰ ਨੂੰ ਥਾਣਾ ਮੁਖੀ ਹਰਜਿੰਦਰ ਸਿੰਘ ਨੇ ਥਾਣੇ ਤਲਬ ਕੀਤਾ ਤਾਂ ਉਕਤ ਵਿਅਕਤੀ ਜੋ ਹਮੀਰਾ ਪਿੰਡ ਨਾਲ ਸੰਬੰਧਿਤ ਹੈ | ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਯੂਥ ਵਿੰਗ ਦੇ ਆਗੂ ਗੁਰਪ੍ਰੀਤ ਸਿੰਘ ਚੀਦਾ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਪਰਮਜੀਤ ਸਿੰਘ ਬਾਊਪੁਰ ਤੇ ਨਿਸ਼ਾਨ ਸਿੰਘ ਆਦਿ ਮੋਹਤਬਰਾਂ ਦੀ ਹਾਜ਼ਰੀ 'ਚ ਕੀਤੀ ਗ਼ਲਤੀ ਦਾ ਲਿਖਤੀ ਤੌਰ 'ਤੇ ਅਹਿਸਾਸ ਕਰਦੇ ਹੋਏ ਭਵਿੱਖ ਵਿਚ ਪੀੜਤ ਪਰਿਵਾਰ ਨਾਲ ਕੋਈ ਵੀ ਵਧੀਕੀ ਨਾ ਕਰਨ ਦਾ ਇਕਰਾਰ ਕਰ ਗਿਆ, ਜਿਸ 'ਤੇ ਪੀੜਤ ਪਰਿਵਾਰ ਨੇ ਤਸੱਲੀ ਪ੍ਰਗਟ ਕੀਤੀ ਹੈ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਬਾਊਪੁਰ ਤੇ ਨਿਸ਼ਾਨ ਸਿੰਘ ਆਦਿ ਨੇ ਧਰਨਾ ਸਥਾਨ 'ਤੇ ਪੁੱਜ ਕੇ ਯੂਨੀਅਨ ਆਗੂਆਂ ਤੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਵੀ ਕੀਤੀ | ਯੂਨੀਅਨ ਆਗੂਆਂ ਨੇ ਕਿਹਾ ਕਿ ਹਮਲਾਵਰਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ | ਇਸ ਮੌਕੇ ਪੇਂਡੂ ਮਜ਼ਦੂਰ ਆਗੂਆਂ ਨੇ ਮਿ੍ਤਕ ਰਵੀ ਦੇ ਪਰਿਵਾਰ ਨੂੰ ਦਲਿਤ ਅੱਤਿਆਚਾਰ ਰੋਕੂ ਕਾਨੂੰਨ ਤਹਿਤ ਬਣਦਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ ਕੀਤੀ ਹੈ | ਮੁਆਵਜ਼ਾ ਨਾ ਦੇਣ 'ਤੇ 28 ਮਾਰਚ ਨੂੰ ਸੜਕ ਜਾਮ ਕਰਨ ਲਈ ਮਜਬੂਰ ਹੋਵਾਂਗੇ | ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਯੂਥ ਵਿੰਗ ਦੇ ਆਗੂ ਗੁਰਪ੍ਰੀਤ ਸਿੰਘ ਚੀਦਾ, ਤਹਿਸੀਲ ਆਗੂ ਬਲਬੀਰ ਸਿੰਘ ਧੀਰਪੁਰ ਤੋਂ ਇਲਾਵਾ ਲਾਡੀ ਜੱਗਾ ਨੇ ਵੀ ਧਰਨਾਕਾਰੀਆਂ ਨੂੰ ਸੰਬੋਧਨ ਕੀਤਾ | ਇਸ ਮੌਕੇ ਥਾਣਾ ਸੁਭਾਨਪੁਰ ਦੇ ਨਵ-ਨਿਯੁਕਤ ਐਸ. ਐਚ. ਓ. ਹਰਜਿੰਦਰ ਸਿੰਘ ਨੇ ਕਿਹਾ ਕਿ ਚਾਰਜ ਸੰਭਾਲਦਿਆਂ ਹੀ ਉਨ੍ਹਾਂ ਨੇ ਰਵੀ ਕੇਸ ਮਾਮਲੇ ਵਿਚ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਅਦਾਲਤ 'ਚ ਪੇਸ਼ ਕਰਕੇ ਚਾਰਾ ਕਥਿਤ ਦੋਸ਼ੀਆਂ ਦਾ ਦੋ ਦਿਨ ਦਾ ਰਿਮਾਂਡ ਹਾਸਿਲ ਕਰ ਲਿਆ ਹੈ |

ਪਿਛਲੀ ਖ਼ਬਰ ਨਗਰ ਨਿਗਮ ਦੀ ਟੀਮ ਵਲੋਂ ਬਾਜ਼ਾਰਾਂ 'ਚ ਸੜਕਾਂ ਕੰਢੇ ਪਿਆ ਸਾਮਾਨ ਕੀਤਾ ਜ਼ਬਤ <br/> ਅਗਲੀ ਖ਼ਬਰ ਪੁਲਿਸ ਵਲੋਂ ਹਰਿਗੋਬਿੰਦ ਨਗਰ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ 11 ਵਾਹਨਾਂ ਦੇ ਕੀਤੇ ਚਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।