18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਨਗਰ ਨਿਗਮ ਦੀ ਟੀਮ ਵਲੋਂ ਬਾਜ਼ਾਰਾਂ 'ਚ ਸੜਕਾਂ ਕੰਢੇ ਪਿਆ ਸਾਮਾਨ ਕੀਤਾ ਜ਼ਬਤ <br/>

ਅਜੀਤ ਡੈਸਕ 27-03-2026
ਫਗਵਾੜਾ, 26 ਮਾਰਚ (ਹਰਜੋਤ ਸਿੰਘ ਚਾਨਾ)-ਸ਼ਹਿਰ ਦੀ ਵਿਗੜੀ ਟ੍ਰੈਫ਼ਿਕ ਨੂੰ ਸੁਧਾਰਨ ਲਈ ਅੱਜ ਨਗਰ ਨਿਗਮ ਵਲੋਂ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕੀਤਾ ਤੇ ਸੜਕਾਂ ਕੰਢੇ ਪਿਆ ਸਾਮਾਨ ਹਟਵਾਇਆ | ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਹਿਤੇਸ਼ ਸ਼ਰਮਾ ਦੀ ਅਗਵਾਈ 'ਚ ਟੀਮ ਵੱਖ-ਵੱਖ ਬਾਜ਼ਾਰਾਂ 'ਚ ਗਈ ਤੇ ਉਨ੍ਹਾਂ ਸੜਕਾਂ ਕੰਢੇ ਪਏ ਸਾਮਾਨ ਨੂੰ ਹਟਵਾਇਆ ਤੇ ਕਈਆਂ ਦਾ ਸਾਮਾਨ ਜ਼ਬਤ ਵੀ ਕੀਤਾ | ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ | ਉਨ੍ਹਾਂ ਦੱਸਿਆ ਕਿ ਦੁਕਾਨਦਾਰਾ ਨੂੰ ਅੱਜ ਚਿਤਾਵਨੀ ਦਿੱਤੀ ਗਈ ਹੈ ਤੇ ਜੇਕਰ ਦੁਕਾਨਦਾਰ ਫਿਰ ਵੀ ਨਹੀਂ ਹਟਣਗੇ ਤਾਂ ਮਜਬੂਰ ਹੋ ਕੇ ਉਨ੍ਹਾਂ ਨੂੰ ਕਾਰਵਾਈ ਕਰਨੀ ਪਵੇਗੀ | ਉਨ੍ਹਾਂ ਦੱਸਿਆ ਕਿ ਟਰੈਫ਼ਿਕ 'ਚ ਕਿਸੇ ਵੀ ਵਿਅਕਤੀ ਨੂੰ ਵਿਘਨ ਨਹੀਂ ਪਾਉਣ ਦਿੱਤਾ ਜਾਵੇਗਾ | ਉਨ੍ਹਾਂ ਦੁਕਾਨਦਾਰਾ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਾਮਾਨ ਦਾਇਰੇ 'ਚ ਰੱਖਣ ਤਾਂ ਜੋ ਲੋਕਾਂ ਨੂੰ ਸਮੱਸਿਆ ਨਾ ਪੇਸ਼ ਆਵੇ |

ਪਿਛਲੀ ਖ਼ਬਰ ਹਰਜੀ ਮਾਨ ਨੇ ਵਜੀਦੋਵਾਲ ਵਿਖੇ 13.80 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ <br/> ਅਗਲੀ ਖ਼ਬਰ ਸੁਭਾਨਪੁਰ ਪੁਲਿਸ ਨੇ ਰਵੀ ਮਾਮਲੇ 'ਚ ਦੋ ਹੋਰ ਵਿਅਕਤੀਆਂ ਨੂੰ ਕੀਤਾ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।