18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਹਰਜੀ ਮਾਨ ਨੇ ਵਜੀਦੋਵਾਲ ਵਿਖੇ 13.80 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ <br/>

ਅਜੀਤ ਡੈਸਕ 27-03-2026
ਖਲਵਾੜਾ, 26 ਮਾਰਚ (ਮਨਦੀਪ ਸਿੰਘ ਸੰਧੂ)-ਪਿੰਡ ਵਜੀਦੋਵਾਲ ਦੀ ਪੰਚਾਇਤ ਨੂੰ ਪੰਜਾਬ ਸਰਕਾਰ ਵਲੋਂ ਪ੍ਰਾਪਤ ਹੋਈ ਗ੍ਰਾਂਟ ਦੇ ਨਾਲ ਸਰਪੰਚ ਰਿੰਪਲ ਕੁਮਾਰ ਵਜੀਦੋਵਾਲ ਦੀ ਅਗਵਾਈ ਹੇਠ ਵੱਖ-ਵੱਖ ਵਿਕਾਸ ਦੇ ਕਾਰਜ ਸ਼ੁਰੂ ਕਰਵਾਏ ਗਏ, ਜਿਨ੍ਹਾਂ ਦੇ ਉਦਘਾਟਨ ਦੀ ਰਸਮ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਵਲੋਂ ਆਪਣੇ ਕਰ ਕਮਲਾਂ ਨਾਲ ਨਿਭਾਈ ਗਈ | ਉਨ੍ਹਾਂ ਦੇ ਨਾਲ ਬਲਾਕ ਸੰਮਤੀ ਮੈਂਬਰ ਅਜੇ ਕੁਮਾਰ ਖਜੂਰਲਾ ਤੋਂ ਇਲਾਵਾ ਸਪੋਕਸ ਪਰਸਨ ਸੁਮਨ ਸ਼ਰਮਾ, ਆਗਿਆਪਾਲ ਸਿੰਘ ਖਲਵਾੜਾ ਅਤੇ ਗੁਰਸ਼ਰਨ ਸਿੰਘ ਉਚੇਰੇ ਤੌਰ 'ਤੇ ਮੌਜੂਦ ਰਹੇ | ਹਰਜੀ ਮਾਨ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਵਲੋਂ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ | ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ ਵਿਕਾਸ ਕਾਰਜਾਂ ਲਈ ਗ੍ਰਾਂਟਾ ਦੇ ਖੁੱਲ੍ਹੇ ਗੱਫੇ ਦਿੱਤੇ ਜਾ ਰਹੇ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਵਿਰੋਧੀ ਧਿਰਾਂ ਤੋਂ ਪੰਜਾਬ ਦਾ ਵਿਕਾਸ ਬਰਦਾਸ਼ਤ ਨਹੀਂ ਹੋ ਰਿਹਾ | ਸਰਪੰਚ ਰਿੰਪਲ ਕੁਮਾਰ ਵਜੀਦੋਵਾਲ ਨੇ ਦੱਸਿਆ ਕਿ ਪੰਚਾਇਤ ਨੂੰ ਕਰੀਬ 13.80 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਹੈ, ਜਿਸ ਨਾਲ ਕੂੜਾ ਸਾਂਭਣ ਲਈ ਡੰਪ ਬਣਾਏ ਜਾਣਗੇ, ਵਾਟਰ ਸਪਲਾਈ ਦੇ ਅਧੂਰੇ ਕੰਮ ਨੂੰ ਪੂਰਾ ਕਰਵਾਇਆ ਜਾਵੇਗਾ, ਧਰਮਸ਼ਾਲਾ ਵਾਲੀ ਸੜਕ ਨੂੰ ਇੰਟਰਲੋਕ ਟਾਈਲਾਂ ਨਾਲ ਤਿਆਰ ਕੀਤਾ ਜਾਵੇਗਾ ਅਤੇ ਛੱਪੜ ਦੀ ਸਾਫ-ਸਫਾਈ ਕਰਵਾਈ ਜਾਵੇਗੀ | ਇਸ ਦੌਰਾਨ ਉਨ੍ਹਾਂ ਨੇ ਗ੍ਰਾਂਟ ਲਈ ਹਲਕਾ ਇੰਚਾਰਜ ਹਰਜੀ ਮਾਨ ਤੋਂ ਇਲਾਵਾ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਪੰਚਾਇਤ ਸਕੱਤਰ ਮਲਕੀਤ ਚੰਦ, ਆਪ ਪਾਰਟੀ ਦੇ ਬਲਾਕ ਪ੍ਰਧਾਨ ਅਮਰਿੰਦਰ ਸਿੰਘ ਸੈਣੀ, ਪੰਚਾਇਤ ਮੈਂਬਰ ਪੰਡਿਤ ਅਸ਼ੋਕ ਕੁਮਾਰ, ਸੰਜੀਵ ਕੁਮਾਰ, ਨਰਿੰਦਰ ਪਾਲ, ਸਰਬਜੀਤ ਕੌਰ, ਮਾਤਾ ਚਿੰਤਪੁਰਨੀ ਮੰਦਿਰ ਦੇ ਪ੍ਰਧਾਨ ਰਾਜਕੁਮਾਰ, ਮਨਜੀਤ ਲਾਲ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ, ਰਵੀ ਦੱਤ, ਸ਼ਿਵ ਕੁਮਾਰ, ਚਮਨ ਲਾਲ, ਬਲਿਹਾਰ ਲਾਲ, ਸੋਹਨ ਲਾਲ, ਗੌਰਵ ਸ਼ਰਮਾ, ਸੋਨੀਆ ਰਾਣੀ, ਸੁਨੀਤਾ ਰਾਣੀ, ਸੀਮਾ, ਬੀਬੀ ਸੱਤਿਆ, ਬੀਬੀ ਨਿੰਜੋ, ਹਰਦੀਪ ਮਾਨ ਮੇਹਟ, ਬਲਵਿੰਦਰ ਕੌਰ, ਮਨਪ੍ਰੀਤ ਕੌਰ, ਮਨਜੀਤ ਕੌਰ, ਸਿਮਰੋ, ਬਲਵੀਰ ਕੌਰ, ਬਲਦੇਵ ਕੌਰ, ਸੁਰਿੰਦਰ ਕੌਰ, ਪਲਵਿੰਦਰ ਕੌਰ, ਵਿੱਦਿਆ, ਕਮਲਜੀਤ ਕੌਰ, ਰੀਨਾ, ਕਿਰਨਾ, ਨਿੱਮੋ, ਮੀਤੋ, ਸੁਰਜੀਤ ਕੌਰ ਅਤੇ ਸੰਤੋਸ਼ ਰਾਣੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਾਤਾਵਰਨ ਪ੍ਰੇਮੀਆਂ ਵਲੋਂ ਪਵਿੱਤਰ ਕਾਲੀ ਵੇਈਾ ਨੂੰ ਗੰਦਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ <br/> ਅਗਲੀ ਖ਼ਬਰ ਨਗਰ ਨਿਗਮ ਦੀ ਟੀਮ ਵਲੋਂ ਬਾਜ਼ਾਰਾਂ 'ਚ ਸੜਕਾਂ ਕੰਢੇ ਪਿਆ ਸਾਮਾਨ ਕੀਤਾ ਜ਼ਬਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।