18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਵਾਤਾਵਰਨ ਪ੍ਰੇਮੀਆਂ ਵਲੋਂ ਪਵਿੱਤਰ ਕਾਲੀ ਵੇਈਾ ਨੂੰ ਗੰਦਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ <br/>

ਅਜੀਤ ਡੈਸਕ 27-03-2026
ਸੁਲਤਾਨਪੁਰ ਲੋਧੀ, 26 ਮਾਰਚ (ਥਿੰਦ)-ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਪਵਿੱਤਰ ਕਾਲੀ ਵੇਈਾ ਨੂੰ ਸਾਫ਼ ਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸ ਦੇ ਬਾਵਜੂਦ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਵੇਈਾ ਦੇ ਕਿਨਾਰੇ ਪਲਾਸਟਿਕ ਕੂੜਾ ਸੁੱਟ ਕੇ ਗੰਦਗੀ ਫੈਲਾਈ ਜਾ ਰਹੀ ਹੈ | ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਾਹਮਣੇ ਵੇਈਾ ਕੰਡੇ ਲੱਗੇ ਕੂੜੇ ਦੇ ਢੇਰਾਂ 'ਤੇ ਚਿੰਤਾ ਜਤਾਉਂਦੇ ਹੋਏ ਰਾਜ ਸਭਾ ਮੈਂਬਰ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸੇਵਕ ਵਾਤਾਵਰਨ ਪ੍ਰੇਮੀ ਮਨੋਜ ਸ਼ਰਮਾ, ਕੁਲਵੀਰ ਸਿੰਘ ਮਿੰਟੂ, ਦਿਆਲ ਸਿੰਘ ਦੀਪੇਵਾਲ, ਸਾਹਿਤ ਸਭਾ ਦੇ ਪ੍ਰਧਾਨ ਡਾਕਟਰ ਸਵਰਨ ਸਿੰਘ, ਸਕੱਤਰ ਮੁਖਤਾਰ ਚੰਦੀ, ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਕਾਮਰੇਡ ਸੁਰਜੀਤ ਸਿੰਘ ਠੱਟਾ ਨਵਾਂ, ਮਾਸਟਰ ਬਲਜੀਤ ਸਿੰਘ ਟਿੱਬਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਵੇਈਾ ਦੇ ਦੋਵੇਂ ਪਾਸੇ ਸੰਤ ਸੀਚੇਵਾਲ ਵਲੋਂ ਬਣਾਏ ਗਏ ਰਾਹਾਂ ਉੱਪਰ ਨਿਗਰਾਨੀ ਤੇ ਚੌਕਸੀ ਨੂੰ ਤੇਜ਼ ਕੀਤਾ ਜਾਵੇ ਅਤੇ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਜੋ ਧਾਰਮਿਕ ਮਹੱਤਵ ਵਾਲੀ ਨਦੀ ਨੂੰ ਪ੍ਰਦੂਸ਼ਿਤ ਕਰਨ ਦੀ ਨਿੰਦਣਯੋਗ ਜੁਰਤ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਰਾਜ ਸਭਾ ਮੈਂਬਰ ਬਣਨ ਤੋਂ ਪਹਿਲਾਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਾਰਸੇਵਾ ਰਾਹੀਂ ਬਾਬਾ ਨਾਨਕ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਾ ਨੂੰ ਨਾ ਸਿਰਫ਼ ਸਾਫ਼ ਸੁਥਰਾ ਬਣਾਇਆ ਬਲਕਿ ਇਤਿਹਾਸਕ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਲੈ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਪੱਕੇ ਰਾਹਾਂ ਦਾ ਵੀ ਨਿਰਮਾਣ ਕਰਕੇ ਵੱਡੀ ਗਿਣਤੀ ਵਿਚ ਬੂਟੇ ਲਗਾਏ ਹਨ | ਉਨ੍ਹਾਂ ਦੱਸਿਆ ਕਿ 26 ਸਾਲਾਂ ਤੋਂ ਵੇਈਾ ਅਤੇ ਇਸ ਦੇ ਚੌਗਿਰਦੇ ਨੂੰ ਲਗਾਤਾਰ ਸਾਫ਼ ਸੁਥਰਾ ਰੱਖਣ ਲਈ ਹੱਥੀਂ ਸੇਵਾ ਕਰ ਰਹੇ ਸੰਤ ਸੀਚੇਵਾਲ ਵਲੋਂ ਸੰਗਤਾਂ ਦੇ ਲਈ ਸੁੰਦਰ ਘਾਟਾ ਦਾ ਵੀ ਨਿਰਮਾਣ ਕੀਤਾ ਗਿਆ ਤਾਂ ਕਿ ਦੇਸ਼ ਦੁਨੀਆ ਦੇ ਸ਼ਰਧਾਲੂ ਸ਼ਰਧਾ ਨਾਲ ਇਸ਼ਨਾਨ ਕਰ ਸਕਣ | ਉਨ੍ਹਾਂ ਕਿਹਾ ਕਿ ਗੁਰੂ ਕੇ ਧਾਰਮਿਕ ਅਸਥਾਨਾਂ ਨੂੰ ਜਾਣ ਵਾਲੇ ਰਾਹਾਂ ਨੂੰ ਸਾਫ਼ ਸੁਥਰਾ ਤੇ ਮਰਿਯਾਦਾ ਬਣਾਈ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ |

ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਹਲਕੇ ਅੰਦਰ ਲੱਡੂ ਵੇਚਣ ਵਾਲੇ ਨਾਲ ਕੁੱਟਮਾਰ ਕਰਕੇ ਮੋਬਾਈਲ ਤੇ ਨਕਦੀ ਲੁੱਟੀ <br/> ਅਗਲੀ ਖ਼ਬਰ ਹਰਜੀ ਮਾਨ ਨੇ ਵਜੀਦੋਵਾਲ ਵਿਖੇ 13.80 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।