18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸੁਲਤਾਨਪੁਰ ਲੋਧੀ ਹਲਕੇ ਅੰਦਰ ਲੱਡੂ ਵੇਚਣ ਵਾਲੇ ਨਾਲ ਕੁੱਟਮਾਰ ਕਰਕੇ ਮੋਬਾਈਲ ਤੇ ਨਕਦੀ ਲੁੱਟੀ <br/>

ਅਜੀਤ ਡੈਸਕ 27-03-2026
ਸੁਲਤਾਨਪੁਰ ਲੋਧੀ, 26 ਮਾਰਚ (ਥਿੰਦ)-ਸੁਲਤਾਨਪੁਰ ਲੋਧੀ ਹਲਕੇ ਅੰਦਰ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ, ਜਿਸ ਕਾਰਨ ਆਮ ਲੋਕਾਂ ਵਿਚ ਡਰ ਤੇ ਅਸੁਰੱਖਿਆ ਦਾ ਮਾਹੌਲ ਬਣਦਾ ਜਾ ਰਿਹਾ ਹੈ | ਤਾਜ਼ਾ ਮਾਮਲੇ 'ਚ ਪ੍ਰਾਪਤ ਜਾਣਕਾਰੀ ਅਨੁਸਾਰ ਲੱਡੂ ਵੇਚਣ ਵਾਲੇ ਸ਼ਿਵ ਸ਼ੰਕਰ ਪਾਂਡੇ ਪੁੱਤਰ ਲਾਲ ਬਹਾਦੁਰ ਪਾਂਡੇ, ਨਿਵਾਸੀ ਪਿੰਡ ਪਕੜੀ ਕਲਾਂ, ਜ਼ਿਲ੍ਹਾ ਬਹਿਰਾਇਚ (ਉੱਤਰ ਪ੍ਰਦੇਸ਼), ਜੋ ਇਸ ਸਮੇਂ ਵਾਰਡ ਨੰਬਰ 1 ਮਨਜੀਤ ਨਗਰ, ਲੋਹੀਆਂ ਖਾਸ (ਜਲੰਧਰ) 'ਚ ਰਹਿ ਰਹੇ ਹਨ, ਲੁਟੇਰਿਆਂ ਦਾ ਸ਼ਿਕਾਰ ਬਣ ਗਿਆ | ਇਸ ਬਾਬਤ ਸ਼ਿਵ ਸ਼ੰਕਰ ਪਾਂਡੇ ਨੇ ਦੱਸਿਆ ਕਿ ਪੀੜਤ ਘਟਨਾ ਬੀਤੇ ਦਿਨੀ ਸ਼ਾਮ ਕਰੀਬ 6:15 ਵਜੇ ਦੀ ਹੈ, ਜਦੋਂ ਉਹ ਮੁਹੱਲਾ ਅਰੋੜਾ ਰਸਤਾ, ਸੁਲਤਾਨਪੁਰ ਲੋਧੀ 'ਚ ਆਪਣੇ ਰੋਜ਼ਾਨਾ ਕੰਮ ਤੋਂ ਵਾਪਸ ਆ ਰਹੇ ਸਨ | ਇਸ ਦੌਰਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਤਿੰਨ ਅਣਪਛਾਤੇ ਲੁਟੇਰਿਆਂ ਨੇ ਉਸ ਨੂੰ ਨਿਸ਼ਾਨਾ ਬਣਾਉਂਦਿਆਂ ਪਹਿਲਾਂ ਘੇਰ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਫਿਰ ਉਸ ਕੋਲੋਂ ਵੀਵੋ ਕੰਪਨੀ ਦਾ ਮੋਬਾਈਲ ਫ਼ੋਨ ਤੇ ਕਰੀਬ 1000 ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਗਏ | ਪੀੜਤ ਸ਼ਿਵ ਸ਼ੰਕਰ ਪਾਂਡੇ ਨੇ ਦੱਸਿਆ ਕਿ ਉਸ ਵਲੋਂ ਤੁਰੰਤ ਇਸ ਸੰਬੰਧੀ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਇਸ ਘਟਨਾ ਤੋਂ ਬਾਅਦ ਇਲਾਕੇ ਦੇ ਵਸਨੀਕਾਂ 'ਚ ਗੁੱਸਾ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਕੜੀ ਕਾਰਵਾਈ ਨਾ ਕੀਤੀ ਗਈ ਤਾਂ ਇਨ੍ਹਾਂ ਵਾਰਦਾਤਾਂ ਵਿਚ ਹੋਰ ਵੀ ਵਾਧਾ ਹੋ ਸਕਦਾ ਹੈ | ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ 'ਚ ਪੈਟਰੋਲਿੰਗ ਵਧਾਈ ਜਾਵੇ ਅਤੇ ਲੁਟੇਰਿਆਂ ਨੂੰ ਜਲਦੀ ਕਾਬੂ ਕੀਤਾ ਜਾਵੇ |

ਪਿਛਲੀ ਖ਼ਬਰ ਨਡਾਲਾ ਕਾਲਜ ਦੇ ਪੁਰਾਣੇ ਵਿਦਿਆਰਥੀ ਡਾ. ਆਸਾ ਸਿੰਘ ਘੁੰਮਣ ਹੋਏ ਵਿਦਿਆਰਥੀਆਂ ਦੇ ਰੂ-ਬ-ਰੂ <br/> ਅਗਲੀ ਖ਼ਬਰ ਵਾਤਾਵਰਨ ਪ੍ਰੇਮੀਆਂ ਵਲੋਂ ਪਵਿੱਤਰ ਕਾਲੀ ਵੇਈਾ ਨੂੰ ਗੰਦਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।