18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਨਡਾਲਾ ਕਾਲਜ ਦੇ ਪੁਰਾਣੇ ਵਿਦਿਆਰਥੀ ਡਾ. ਆਸਾ ਸਿੰਘ ਘੁੰਮਣ ਹੋਏ ਵਿਦਿਆਰਥੀਆਂ ਦੇ ਰੂ-ਬ-ਰੂ <br/>

ਅਜੀਤ ਡੈਸਕ 27-03-2026
ਨਡਾਲਾ, 26 ਮਾਰਚ (ਰਘਬਿੰਦਰ ਸਿੰਘ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਲਾਇਬ੍ਰੇਰੀ ਵਿਚ ਇਕ ਪੁਸਤਕ ਪ੍ਰਦਰਸ਼ਨੀ ਲਗਾਈ ਗਈ | ਜਿਸ ਦੇ ਮੁੱਖ ਵਕਤਾ ਤੇ ਮੁੱਖ ਮਹਿਮਾਨ ਕਾਲਜ ਦੇ ਪੁਰਾਣੇ ਵਿਦਿਆਰਥੀ ਡਾ. ਆਸਾ ਸਿੰਘ ਘੁੰਮਣ ਵਿਦਿਆਰਥੀਆਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਨੇ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ ਤੇ ਵਿਦਿਆਰਥੀਆਂ ਨੂੰ ਜੀਵਨ ਵਿਚ ਸਫਲ ਹੋਣ ਦੀ ਪ੍ਰੇਰਣਾ ਦਿੱਤੀ | ਇਸ ਦੇ ਨਾਲ ਹੀ ਆਪ ਨੇ ਕਾਲਜ ਲਾਇਬ੍ਰੇਰੀ 'ਚ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਅਤੇ ਵਿਦਿਆਰਥੀਆਂ ਨੂੰ ਪੁਸਤਕਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ | ਉਪਰੰਤ ਡਾ. ਘੁੰਮਣ ਵਲੋਂ ਲਾਇਬ੍ਰੇਰੀ ਵਿਚ ਸਭ ਤੋਂ ਅਨੁਸ਼ਾਸਿਤ ਰਹਿਣ ਵਾਲੇ ਵਿਦਿਆਰਥੀ ਮਨਪ੍ਰੀਤ ਕੌਰ ਬੀ. ਕਾਮ ਸਮੈਸਟਰ ਚੌਥਾ, ਜਸਪ੍ਰੀਤ ਕੌਰ ਬੀ. ਕਾਮ ਸਮੈਸਟਰ ਦੂਜਾ ਤੇ ਬਲਜੀਤ ਕੌਰ ਬੀ. ਸੀ. ਏ. ਸਮੈਸਟਰ ਦੂਜਾ ਨੂੰ ਸਨਮਾਨਿਤ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਜਗਬੀਰ ਭੁੱਲਰ ਵਲੋਂ ਡਾ. ਆਸਾ ਸਿੰਘ ਘੁੰਮਣ ਦਾ ਸ਼ਾਬਦਿਕ ਅਭਿਨੰਦਨ ਤੇ ਲਾਇਬ੍ਰੇਰੀ ਲਈ ਭੇਟ ਕੀਤੀਆਂ ਕਿਤਾਬਾਂ ਲਈ ਧੰਨਵਾਦ ਕੀਤਾ |

ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਸੰਬੰਧੀ ਫੱਤੂਢੀਂਗਾ ਕਾਲਜ 'ਚ ਸਮਾਗਮ <br/> ਅਗਲੀ ਖ਼ਬਰ ਸੁਲਤਾਨਪੁਰ ਲੋਧੀ ਹਲਕੇ ਅੰਦਰ ਲੱਡੂ ਵੇਚਣ ਵਾਲੇ ਨਾਲ ਕੁੱਟਮਾਰ ਕਰਕੇ ਮੋਬਾਈਲ ਤੇ ਨਕਦੀ ਲੁੱਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।